ਹੁਣੇ ਹੁਣੇ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਦੇਸ਼ ਵਿਦੇਸ਼ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ । ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਉਨ੍ਹਾਂ ਸਖਸ਼ੀਅਤਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਹੋ ਰਿਹਾ ਹੈ।

ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜੂਰੀ ਰਾਗੀ ਵਜੋ ਸੇਵਾ ਨਿਭਾਉਣ ਵਾਲੇ ਭਾਈ ਸੁਰਿੰਦਰ ਸਿੰਘ ਜੋਧਪੁਰੀ ਜੀ ਦਾ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਦੇ ਕਾਰਨ ਹੀ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਪਾਰਵਤੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ ਸਨ।

ਉਥੇ ਹੀ ਹਸਪਤਾਲ ਵਿੱਚ ਅੱਜ ਉਨ੍ਹਾਂ ਦਾ ਐਤਵਾਰ ਨੂੰ ਦੁਪਹਿਰ ਦੇ 3:30 ਦਿਹਾਂਤ ਹੋ ਗਿਆ ਜਿਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਭਾਈ ਸੁਰਿੰਦਰ ਸਿੰਘ ਜੀ ਜੋਧਪੁਰੀ ਪਿਛਲੇ ਲੰਮੇ ਸਮੇਂ ਤੋ ਬਿਮਾਰ ਚਲੇ ਆ ਰਹੇ ਸਨ। ਉਥੇ ਹੀ ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਦੇ ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੋਮਵਾਰ 4 ਅਕਤੂਬਰ ਨੂੰ ਸਵੇਰੇ ਸਾਢੇ ਦਸ ਵਜੇ ਕੀਤਾ ਜਾਵੇਗਾ।

ਭਾਈ ਸੁਰਿੰਦਰ ਸਿੰਘ ਜੋਧਪੁਰੀ ਜੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਅੰਦਰ ਸੇਵਾ ਨਿਭਾ ਰਹੇ ਸਨ, ਜਦੋਂ ਜੂਨ 1984 ਦੇ ਵਿੱਚ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਹਜ਼ੂਰੀ ਰਾਗੀ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੰਮੇ ਸਮੇਂ ਸੇਵਾ ਕੀਤੀ ਹੈ। ਗੁਰੂਘਰ ਵਿਖੇ ਕੀਤੀਆਂ ਗਈਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।