ਹੁਣੇ ਹੁਣੇ ਮੁੱਖ ਮੰਤਰੀ ਚਨੀ ਨੇ ਦੇ ਦਿੱਤਾ ਇਹਨਾਂ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ – ਲੱਗ ਗਈਆਂ ਮੌਜਾਂ

ਆਈ ਤਾਜ਼ਾ ਵੱਡੀ ਖਬਰ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਤਾਂ ਹਾਈ ਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਮੁੱਖ ਮੰਤਰੀ ਚੰਨੀ ਦੇ ਵੱਲੋਂ ਹੁਣ ਤੱਕ ਵੱਖ ਵੱਖ ਵਰਗਾਂ ਨੂੰ ਲੈ ਕੇ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ । ਜਿਨ੍ਹਾਂ ਦੇ ਵਿੱਚੋਂ ਪਾਣੀ ਦੇ ਬਿੱਲ ਮਾਫ, ਬਿਜਲੀ ਦੇ ਬਿੱਲ ਮਾਫ, ਵਿਦਿਆਰਥੀਆਂ ਦੇ ਲਈ ਐਲਾਨ,ਨੌਜਵਾਨਾਂ ਦੇ ਲਈ ਐਲਾਨ ਤੇ ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਗਿਆ ਹੈ ।

ਦਰਅਸਲ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੈਨਸ਼ਨਰਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ ਤੇ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇੱਕ ਜੁਲਾਈ 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਗਏ ਹਨ । ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਫਾਈਲ ਉੱਤੇ ਅੱਜ ਸਵੇਰੇ ਹੀ ਸਹੀ ਪਾ ਦਿੱਤੀ ਹੈ ਅਤੇ ਇਸ ਦੌਰਾਨ ਮੁੱਖ ਮੰਤਰੀ ਨੇ ਲੀਵ ਇਨ ਕੈਸ਼ਮੈਂਟ ਐ ਗਰੈਚੁਏਟੀ ਸਮੇਤ ਸੇਵਾਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ।

ਜਿਸ ਨਾਲ ਕਿਸ਼ਤਾਂ ਵਿੱਚ ਅਦਾਇਗੀ ਕਰਨ ਦੇ ਪਹਿਲੇ ਫ਼ੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ। ਉੱਥੇ ਹੀ ਮੁੱਖ ਮੰਤਰੀ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਦੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖ਼ਜ਼ਾਨੇ ਦੇ ਉੱਪਰ ਕਈ ਕਰੋੜਾਂ ਦਾ ਬੋਝ ਪਵੇਗਾ ।

ਇਸ ਤਰ੍ਹਾਂ ਮੁੱਖ ਮੰਤਰੀ ਦੇ ਆਦੇਸ਼ ਦਿੱਤੇ ਕਿ ਅਜਿਹੀ ਸਿੱਧੀ ਹੋਈ ਪੈਨਸ਼ਨ ਇੱਕ ਜੁਲਾਈ ਤੋਂ ਪੈਨਸ਼ਨਰਾਂ ਨੂੰ ਇੱਕ ਵਾਰੀ ਇੱਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੈਨਸ਼ਨਰਾਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।ਜਿਸ ਕਾਰਨ ਹੁਣ ਪੰਜਾਬ ਦੇ ਖਜ਼ਾਨੇ ਤੇ ਵੀ ਖਾਸਾ ਅਸਰ ਪੈ ਸਕਦਾ ਹੈ । ਕਿਉਂ ਕੀ ਪੰਜਾਬ ਪਹਿਲਾਂ ਹੀ ਕਾਫੀ ਕਰਜ਼ੇ ਹੇਠ ਦੱਬਿਆ ਹੋਇਆ ਹੈ ।