ਹੁਣੇ ਹੁਣੇ ਯਾਤਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋਇਆ ਕਰੈਸ਼ – ਹੋਈਆਂ ਏਨੀਆਂ ਮੌਤਾਂ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਵਾਪਰ ਰਹੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਅੰਦਰ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਦੂਰ ਦੁਰਾਡੇ ਦੇ ਦੇਸ਼ਾਂ ਵਿੱਚ ਜਾਣ ਵਾਸਤੇ ਜਿੱਥੇ ਲੋਕਾਂ ਵੱਲੋਂ ਹਵਾਈ ਜਹਾਜ ਦਾ ਸਫਰ ਕੀਤਾ ਜਾਂਦਾ ਹੈ ਉਥੇ ਇਹ ਹਵਾਈ ਸਫ਼ਰ ਕਈ ਵਾਰ ਉਨ੍ਹਾਂ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਵੀ ਬਣ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਨੀਆਂ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਵਾਪਰ ਚੁੱਕੇ ਹਨ ਜਿਨ੍ਹਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇਥੇ ਯਾਤਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ਼ ਕ੍ਰੈਸ਼ ਹੋਇਆ ਹੈ ਜਿੱਥੇ ਏਨੇ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਡੋਮੀਨਿਕਨ ਰਿਪਬਲਿਕ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਹਵਾਈ ਜਹਾਜ ਦੇ ਕ੍ਰੈਸ਼ ਹੋਣ ਨਾਲ ਇਸ ਵਿੱਚ ਸਵਾਰ 9 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਜਦੋਂ ਇਸ ਜਹਾਜ਼ ਵੱਲੋਂ ਉਡਾਣ ਭਰੀ ਗਈ ਸੀ ਤਾਂ ਉਸ ਤੋਂ ਬਾਅਦ ਹੀ ਇਹ ਦੁਰਘਟਨਾਗ੍ਰਸਤ ਹੋ ਗਿਆ ਅਤੇ ਇਸ ਜਹਾਜ਼ ਵਿਚ ਚਾਲਕ ਦਲ ਦੇ ਮੈਂਬਰ ਮੌਜੂਦ ਸਨ ਜੋ ਸਾਰੇ ਹੀ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ ਅਤੇ ਸਾਰਿਆਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਸ ਜਹਾਜ਼ ਵੱਲੋਂ ਮਿਆਮੀ ਲਈ ਅਲ ਹਿਗੁਏਰੋ ਹਵਾਈ ਅੱਡੇ ਤੋਂ ਉਡਾਣ ਭਰੀ ਗਈ ਸੀ। ਜੋ ਉਡਾਣ ਭਰਨ ਤੋਂ ਬਾਅਦ ਹੀ ਕ੍ਰੈਸ਼ ਹੋ ਗਿਆ। ਦਸਿਆ ਗਿਆ ਹੈ ਕੇ ਪਾਇਲਟ ਵੱਲੋਂ ਇਸ ਜਹਾਜ਼ ਨੂੰ ਲੈਂਡ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਜਿੱਥੇ ਪਾਇਲਟ ਵੱਲੋਂ ਇਹ ਜਹਾਜ਼ ਡੋਮੀਨਿਕਨ ਰਿਪਬਲਿਕ ਦੀ ਰਾਜਧਾਨੀ ਸੈਂਟੋ ਡੋਮਿੰਗੋ ਵਿੱਚ ਲਾਸ ਅਮੈਰੀਕਾਸ ਅੰਤਰ ਰਾਸ਼ਟਰੀ ਹਵਾਈ ਅੱਡੇ ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਜਹਾਜ਼ ਨੂੰ ਉਤਾਰਦੇ ਸਮੇਂ ਇਹ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਹਾਜ਼ ਉਡਾਣ ਭਰਨ ਤੋਂ 15 ਮਿੰਟ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਦੇ ਕਾਰਨਾਂ ਦਾ ਸਪੱਸ਼ਟੀਕਰਨ ਅਜੇ ਤੱਕ ਨਹੀਂ ਦਿੱਤਾ ਗਿਆ ਹੈ। ਇਨ੍ਹਾਂ 7 ਲੋਕਾਂ ਵਿੱਚ 6 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸਨ।