ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੇ ਕੇਸਾਂ ਦੇ ਵੱਧਣ ਨਾਲ ਸਥਿਤੀ ਬਹੁਤ ਹੀ ਜ਼ਿਆਦਾ ਚਿੰਤਾਜਨਕ ਹੋ ਰਹੀ ਹੈ। ਜਿਸ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਰਕਾਰ ਵੱਲੋਂ 15 ਮਈ ਤੱਕ ਮਿੰਨੀ ਲਾਕਡਾਊਨ ਕੀਤਾ ਗਿਆ ਹੈ ਉਥੇ ਹੀ ਰਾਤ ਦਾ ਕਰਫਿਊ ਵੀ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਤਾਰ ਜਾਰੀ ਹੈ। ਉਥੇ ਹੀ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਹੁਣ ਰਾਧਾ ਸੁਆਮੀ ਸਤਿਸੰਗ ਬਿਆਸ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੱਤਰ ਲਿਖਕੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਮਦਦ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲੱਬਧ ਕਰਵਾਉਣ ਅਤੇ ਅਟੈਡੇਂਟ ਵੀ ਤਾਇਨਾਤ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਪੰਜਾਬ ਵਿੱਚ ਕਰੋਨਾ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿੱਚ ਵੀ ਸਹਾਇਤਾ ਕਰਨ ਦੀ ਬੇਨਤੀ ਕੀਤੀ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸੰਬੰਧ ਵਿੱਚ ਸਤਿਸੰਗ ਦੀਆਂ ਵੱਖ ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਵੀ ਜ਼ਿਕਰ ਕੀਤਾ ਹੈ ਜੋ ਕਰੋਨਾ ਦੇ ਬੁਰੇ ਦੌਰ ਦੌਰਾਨ ਲੋਕਾਂ ਲਈ ਮੁਹਾਈਆ ਕੀਤੀਆਂ ਗਈਆਂ।
ਕਰੋਨਾ ਦੀ ਦੂਜੀ ਲਹਿਰ ਜਿੱਥੇ ਬਹੁਤ ਜ਼ਿਆਦਾ ਘਾਤਕ ਸਿੱਧ ਹੋ ਰਹੀ ਹੈ, ਇਸ ਲਈ ਸਭ ਨੂੰ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਜਿਸ ਨਾਲ ਮਿਸ਼ਨ ਫਤਿਹ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ ਅਤੇ ਇਲਾਜ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਰ ਸੂਬੇ ਦੇ ਹਾਲਾਤਾਂ ਨੂੰ ਬਿਹਤਰ ਬਣਾਉਣ ਲਈ ਕਈ ਸੰਸਥਾਵਾਂ ਦੀ ਮੱਦਦ ਲਈ ਜਾ ਰਹੀ ਹੈ।
Previous Postਪੰਜਾਬ ਚ ਹੁਣੇ ਹੁਣੇ ਖੇਤਾਂ ਚ ਵਾਪਰਿਆ ਕਹਿਰ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਥੇ ਬਰਡ ਫਲੂ ਕਰਕੇ ਮਚੀ ਹਫੜਾ-ਦਫੜੀ – ਇਲਾਕਾ ਕੀਤਾ ਗਿਆ ਸੀਲ