ਆਈ ਤਾਜ਼ਾ ਵੱਡੀ ਖਬਰ
ਯੂਪੀ ਦੇ ਲਖੀਮਪੁਰ ਖੀਰੀ ਦੇ ਵਿਚ ਵਾਪਰੀ ਘਟਨਾ ਨੂੰ ਲੈ ਕੇ ਲਗਾਤਾਰ ਹੁਣ ਹਰ ਪਾਸੇ ਚਰਚਾਵਾਂ ਛਿੜ ਰਹੀਆਂ ਹਨ ।ਹਰ ਇਕ ਦੇ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਦੇ ਉਪਰ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਹਰ ਵੀ ਲਗਾਤਾਰ ਵਧ ਰਹੀ ਹੈ । ਹਰ ਵਰਕ ਦੇ ਵੱਲੋਂ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕਰ ਕੇ ਯੂ ਪੀ ਦੇ ਲਖੀਮਪੁਰ ਖੀਰੀ ਚ ਵਾਪਰੀ ਘਟਨਾ ਦੇ ਦੋਸ਼ੀਆਂ ਤੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ । ਗੱਲ ਕੀਤੀ ਜਾਵੇ ਜੇਕਰ ਸਿਆਸਤ ਦੀ ਤਾਂ ਸਿਆਸਤ ਵੀ ਇਸ ਸਮੇਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕਾਫੀ ਗਰਮਾਈ ਹੋਈ ਹੈ । ਸਿਆਸੀ ਲੀਡਰਾਂ ਦੇ ਵੱਲੋਂ ਵੀ ਲਗਾਤਾਰ ਇਸ ਪੂਰੀ ਘਟਨਾ ਨੂੰ ਲੈ ਕੇ ਬਿਆਨਬਾਜ਼ੀ ਵੀ ਕੀਤੀ ਜਾ ਰਹੀ ਹੈ ।
ਕਈ ਸਿਆਸੀ ਲੀਡਰਾਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਨੇ, ਤੇ ਇਸ ਪੂਰੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਤੇ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ । ਕਈ ਸਿਆਸੀ ਲੀਡਰ ਲਖੀਮਪੁਰ ਖੀਰੀ ਪਹੁੰਚ ਰਹੇ ਹਨ । ਤੇ ਇਸ ਘਟਨਾ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਮਿਲ ਰਹੇ ਹਨ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੂਰੇ ਦੇਸ਼ ਦੇ ਵਿਚ ਕਾਫੀ ਤਣਾਅ ਦਾ ਮਾਹੌਲ ਬਣਦਾ ਜਾ ਰਿਹਾ ਹੈ । ਵਿਰੋਧੀ ਧਿਰ ਵੀ ਸਰਕਾਰ ਨੂੰ ਘੇਰਨ ਦੀਆਂ ਹਰ ਸੰਭਵ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਇਸੇ ਵਿਚਕਾਰ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਕਿ ਲਖੀਮਪੁਰ ਖੀਰੀ ਵਿੱਚ ਅੱਜ ਪਹੁੰਚੇ ਸਨ ਅਤੇ ਪੀਡ਼ਤ ਪਰਿਵਾਰਾਂ ਨੂੰ ਵੀ ਮਿਲੇ । ਤੇ ਫਿਰ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰ ਰਮਨ ਕਸ਼ਅਪ ਦੇ ਘਰ ਚ ਹੀ ਧਰਨੇ ਤੇ ਬੈਠ ਗਏ ।
ਜਿੱਥੇ ਉਨ੍ਹਾਂ ਦੇ ਵੱਲੋਂ ਭੁੱਖ ਹਡ਼ਤਾਲ ਸ਼ੁਰੂ ਕਰ ਦਿੱਤੀ ਗਈ । ਨਵਜੋਤ ਸਿੰਘ ਸਿੱਧੂ ਦੀ ਭੁੱਖ ਹਡ਼ਤਾਲ ਕਰਨ ਤੋਂ ਲਖੀਮਪੁਰ ਖੀਰੀ ਚ ਤਣਾਅ ਵਧ ਗਿਆ ਤੇ ਵੱਧਦੇ ਤਣਾਅ ਨੂੰ ਵੇਖਦੇ ਹੋਏ ਸ਼ੁੱਕਰਵਾਰ ਯਾਨੀ ਅੱਜ ਇਕ ਵਾਰ ਫਿਰ ਤੋਂ ਲਖੀਮਪੁਰ ਖੀਰੀ ਦੇ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ । ਹੁਣ ਇਹ ਇੰਟਰਨੈੱਟ ਸੇਵਾਵਾਂ ਅਗਲੇ ਹੁਕਮ ਤਕ ਬੰਦ ਹੀ ਰਹਿਣਗੀਆਂ । ਦੱਸਣਾ ਬਣਦਾ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਲਿਖੀਮਪੁਰ ਖੀਰੀ ਵਿਚ ਕਿਸਾਨਾਂ ਦੇ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਇਸੇ ਵਿਚਕਾਰ ਲਿਖੀਮਪੁਰ ਖੀਰੀ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਬੇਟੇ ਦੇ ਵੱਲੋਂ ਆਪਣੇ ਸਾਥੀਆਂ ਸਮੇਤ ਕਿਸਾਨਾਂ ਦੇ ਉੱਪਰ ਆਪਣੀ ਗੱਡੀ ਚੜ੍ਹਾ ਦਿੱਤੀ ਗਈ।
ਜਿਸ ਦੇ ਚੱਲਦੇ ਚਾਰ ਕਿਸਾਨਾਂ ਸਮੇਤ ਇਸ ਪੂਰੀ ਘਟਨਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ । ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਹਰ ਕਿਸੇ ਦੇ ਵੱਲੋਂ ਇਸ ਪੂਰੀ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ । ਹਰ ਕਿਸੇ ਦੇ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਤੇ ਸਖਤ ਤੋ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਪਰ ਇਸੇ ਵਿਚਕਾਰ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਗਈ ਹੈ ਕਿ ਲਖੀਮਪੁਰ ਖੀਰੀ ਦੇ ਵਿੱਚ ਮਾਹੌਲ ਨੂੰ ਇਕ ਵਾਰ ਫਿਰ ਤੋਂ ਤਣਾਅਪੂਰਨ ਦੇਖਦੇ ਹੋਏ ਉੱਥੇ ਦੀ ਸਰਕਾਰ ਦੇ ਵੱਲੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ।
Previous Postਵਿਦੇਸ਼ ਜਾਣ ਦੇ ਚੱਕਰ ਚ ਪੰਜਾਬ ਚ ਇਥੇ ਪੁੱਤ ਨੇ ਕਰ ਦਿੱਤਾ ਇਹ ਕਾਂਡ – ਇਲਾਕੇ ਚ ਪਿਆ ਸਹਿਮ
Next Postਪੰਜਾਬ ਚ ਇਥੇ ਰਾਮ ਲੀਲਾ ਤੇ ਹੋਇਆ ਹਮਲਾ ਮੱਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ