ਹੁਣੇ ਹੁਣੇ ਵਾਪਰਿਆ ਕਹਿਰ 15 ਅਗਸਤ ਮਨਾਉਣ ਦੀਆਂ ਤਿਆਰੀਆਂ ਕਰਦਿਆਂ ਹੋਈਆਂ ਏਨੀਆਂ ਮੌਤਾਂ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਜਿੱਥੇ ਇਸ ਸਮੇਂ ਕਰੋਨਾ ਤੋਂ ਬਚਾਅ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ 15 ਅਗਸਤ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਕਿਉਂਕਿ ਕੁਝ ਲੋਕਾਂ ਵੱਲੋਂ ਦੇਸ਼ ਵਿੱਚ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਭਾਪਦੇ ਹੋਏ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।

15 ਅਗਸਤ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਵਿੱਚ ਵੀ ਪੂਰੀ ਤਰ੍ਹਾਂ ਸੁਰੱਖਿਆ ਵਰਤੀ ਜਾ ਰਹੀ ਹੈ। ਤਾਂ ਜੋ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਹੁਣ ਵਾਪਰੇ ਕਹਿਰ ਕਾਰਨ 15 ਅਗਸਤ ਮਨਾਉਣ ਦੀਆਂ ਤਿਆਰੀਆਂ ਕਰਦੇ ਹੋਏ 3 ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਵਾਲੀਅਰ ਤੋਂ ਸਾਹਮਣੇ ਆਈ ਹੈ ਜਿੱਥੇ ਗਵਾਲਿਅਰ ਦੇ ਮਹਾਰਾਜਾ ਬਾੜਾ ਸਥਿਤ ਨਗਰ ਨਿਗਮ ਦਫ਼ਤਰ ਵਿੱਚ ਕੱਲ੍ਹ 15 ਅਗਸਤ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

ਉਥੇ ਹੀ ਅੱਜ ਵਾਪਰੇ ਇੱਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਟਵੀਟਰ ਦੇ ਜਰੀਏ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਧ ਪ੍ਰਦੇਸ਼ ਵਿੱਚ ਕੱਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਜਿੱਥੇ ਮਹਾਰਾਜਾ ਬਾੜਾ ਦੀ ਇਤਿਹਾਸਕ ਬਿਲਡਿੰਗ ਨੂੰ ਕੱਲ ਕਰਵਾਏ ਜਾਣ ਵਾਲੇ 15 ਅਗਸਤ ਦੇ ਮੌਕੇ ਲਈ ਸਜਾਇਆ ਜਾ ਰਿਹਾ ਸੀ।

ਜਿੱਥੇ ਝੰਡਾ ਲਗਾਉਣ ਵਾਸਤੇ ਕੁਝ ਲੋਕਾਂ ਵੱਲੋਂ ਹਾਈਡ੍ਰੋਲਿਕ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਸੀ। ਇਸ ਮਸ਼ੀਨ ਦੇ ਟੁੱਟਣ ਕਾਰਨ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਕੁਝ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਸ ਸਮੇਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਜ਼ੇਰੇ ਇਲਾਜ ਹਨ।