ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਦਾ ਗਰਮਾਇਆ ਹੋਇਆ ਮਾਹੌਲ ਬਹੁਤ ਕੁਝ ਦਿਖਾ ਰਿਹਾ ਹੈ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਕਈ ਵਿਧਾਇਕਾਂ ਦੇ ਉਨ੍ਹਾਂ ਪਾਰਟੀਆਂ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਮਰਥਨ ਪ੍ਰਾਪਤ ਹੋ ਰਿਹਾ। ਉਥੇ ਹੀ ਜਿਹਨਾਂ ਪਾਰਟੀਆਂ ਦਾ ਸਾਥ ਛੱਡਿਆ ਜਾ ਰਿਹਾ ਹੈ ਉਨ੍ਹਾਂ ਪਾਰਟੀਆਂ ਨੂੰ ਵੱਡੇ ਝਟਕੇ ਲੱਗ ਰਹੇ ਹਨ। ਪਾਰਟੀਆਂ ਵਿੱਚ ਤਬਦੀਲੀ ਦਾ ਸਿਲਸਿਲਾ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚੱਲ ਰਿਹਾ ਹੈ। ਜਿੱਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਕੁੱਝ ਮਹੀਨੇ ਹੀ ਰਹਿ ਗਏ ਹਨ।
ਉਥੇ ਹੀ ਪਾਰਟੀਆਂ ਵਿਚ ਵਧਾਇਕਾ ਦੇ ਝਟਕੇ ਦੇਣ ਦਾ ਸਿਲਸਿਲਾ ਖ਼ਤਮ ਨਹੀਂ ਹੋ ਰਿਹਾ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਉਥੇ ਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਈ ਵਿਧਾਇਕਾਂ ਅਤੇ ਪਾਰਟੀ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਹੁਣ ਸੁਖਬੀਰ ਬਾਦਲ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਾਫ਼ੀ ਨਜ਼ਦੀਕ ਮੰਨੇ ਜਾਂਦੇ ਇੱਕ ਖਾਸ ਮੈਂਬਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਦੇ ਹੋਏ ਕਾਂਗਰਸ ਦਾ ਪੱਲਾ ਫੜ ਲਿਆ ਗਿਆ ਹੈ।
ਜਿੱਥੇ ਪਰਮਿੰਦਰ ਸਿੰਘ ਬਰਾੜ ਵੱਲੋਂ ਕਾਂਗਰਸ ਪਾਰਟੀ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ਉਥੇ ਹੀ ਭਰੋਸੇਯੋਗ ਸੂਤਰਾਂ ਤੋਂ ਖ਼ਬਰ ਪ੍ਰਾਪਤ ਹੋਈ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਬਿਕਰਮ ਮਜੀਠੀਆ ਨਾਲ ਕੁਝ ਮਤਭੇਦ ਵੀ ਚੱਲ ਰਹੇ ਸਨ। ਜਿੱਥੇ ਪਰਮਿੰਦਰ ਸਿੰਘ ਬਰਾੜ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇਕ ਮੰਨੇ ਜਾਂਦੇ ਸਨ ਉਥੇ ਉਨ੍ਹਾਂ ਵੱਲੋਂ ਪਾਰਟੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਪਰਮਿੰਦਰ ਸਿੰਘ ਬਰਾੜ ਨੂੰ ਦਿੱਲੀ ਵਿਖੇ ਵੀਰਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਨੂੰ ਗੋਪਾਲ ਵੱਲੋਂ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ, ਉੱਥੇ ਹੀ ਉਨ੍ਹਾਂ ਨੂੰ ਬਣਦਾ ਮਾਣ ਦਿੱਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਪਰਮਿੰਦਰ ਸਿੰਘ ਬਰਾੜ ਦਾ ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਕਈ ਵਾਹਨ ਗਏ ਦੱਬੇ ਮਚੀ ਹਾਹਾਕਾਰ
Next Postਵਿਆਹਾਂ ਸ਼ਾਦੀਆਂ ਵਾਲਿਆਂ ਲਈ 17 ਦਸੰਬਰ ਤੱਕ ਲਈ ਲਗੀ ਇਹ ਪਾਬੰਦੀ – ਪੰਜਾਬ ਚ ਏਥੇ ਹੋ ਗਿਆ ਐਲਾਨ