ਹੁਣੇ ਹੁਣੇ ਸੰਯੁਕਤ ਮੋਰਚੇ ਨੇ ਕਰਤਾ ਅਜਿਹਾ ਐਲਾਨ ਸਾਰੇ ਪਾਸੇ ਲੋਕਾਂ ਚ ਹੋ ਗਈ ਚਰਚਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇੱਕ ਪਾਸੇ ਜਿੱਥੇ ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਪਸਰਿਆ ਹੋਇਆ ਹੈ। ਜਿਸ ਦਾ ਪ੍ਰਸਾਰ ਦੇਖਦੇ ਹੋਏ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿਤਾ ਗਿਆ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਕੀਤਾ ਜਾ ਰਿਹਾ ਹੈ। ਜੋ ਪਿਛਲੇ ਸਾਲ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਇਸ ਕਿਸਾਨੀ ਸੰਘਰਸ਼ ਨੂੰ ਜਿੱਥੇ ਦੇਸ਼ ਦੇ ਸਾਰੇ ਕਿਸਾਨਾਂ ਦਾ ਸਮਰਥਨ ਮਿਲਿਆ ਹੈ, ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਭਰਪੂਰ ਹਮਾਇਤ ਕੀਤੀ ਹੈ।

ਹੁਣ ਸੰਯੁਕਤ ਮੋਰਚੇ ਨੇ ਕਰਤਾ ਇਹ ਐਲਾਨ ਜਿਸ ਨਾਲ ਸਾਰੇ ਲੋਕਾਂ ਵਿੱਚ ਹੋ ਗਈ ਹੈ ਚਰਚਾ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਰਹੱਦਾਂ ਤੇ ਧਰਨੇ ਚੁੱਕਣ ਲਈ ਆਖਿਆ ਗਿਆ ਹੈ। ਤਾਂ ਜੋ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਕਰੋਨਾ ਨਾ ਫੈਲ ਸਕੇ। ਸਿੰਘੂ ਅਤੇ ਟਿਕਰੀ ਬਾਰਡਰ ਤੇ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਗਲ ਤੋ ਸੰਯੁਕਤ ਕਿਸਾਨ ਮੋਰਚੇ ਵੱਲੋਂ 40 ਪਿੰਡਾਂ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।

ਮੀਟਿੰਗ ਵਿਚ ਕਿਸਾਨਾਂ ਵੱਲੋਂ ਸਰਹੱਦ ਦੇ ਨਾਲ ਲੱਗਦੇ 40 ਪਿੰਡਾਂ ਨੂੰ ਗੋਦ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਸਿੰਘੂ ਅਤੇ ਟਿਕਰੀ ਸਰਹੱਦ ਉਪਰ 10 ਬੈਡ ਦੇ ਹਸਪਤਾਲ ਨੂੰ ਵੀ ਅਪਗ੍ਰੇਡ ਕਰਕੇ 40 ਬੈਡ ਦਾ ਬਣਾਇਆ ਜਾ ਰਿਹਾ ਹੈ। ਤਾਂ ਜੋ ਇਸ ਹਸਪਤਾਲ ਦੇ ਵਿੱਚ ਕਿਸਾਨਾਂ ਦੇ ਨਾਲ-ਨਾਲ 40 ਪਿੰਡਾਂ ਦੇ ਪ੍ਰਭਾਵਿਤ ਹੋਣ ਵਾਲੇ ਲੋਕਾਂ ਦਾ ਇਲਾਜ ਕੀਤਾ ਜਾ ਸਕੇ। ਤਾਂ ਜੋ ਲੋਕਾਂ ਨੂੰ ਹਸਪਤਾਲ ਲਿਜਾਣ ਵਿਚ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ।

ਇਸ ਹਸਪਤਾਲ ਵਿੱਚ ਰਿਟਾਇਰ ਹੋ ਚੁੱਕੇ ਸਿਵਲ ਸਰਜਨ, ਹੈਲਥ ਅਫਸਰ ,ਪੈਰਾ ਮੈਡੀਕਲ ਸਟਾਫ ਅਤੇ ਵਲੰਟੀਅਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਵਿਸ਼ੇਸ਼ ਹਸਪਤਾਲ ਅਤੇ ਡਾਕਟਰਾਂ ਦੀ ਸਹੂਲਤ ਵੀ ਉਪਲੱਬਧ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਘਰ-ਘਰ ਲੋਕਾਂ ਦੀ ਸਿਹਤ ਦੀ ਜਾਂਚ ਕਰਨਗੇ। ਇਸ ਦੇ ਨਾਲ ਹੀ ਕਰੋਨਾ ਤੋਂ ਸੰਕਰਮਿਤ ਹੋਣ ਵਾਲੇ ਲੋਕਾਂ ਦਾ ਇਲਾਜ ਵੀ ਕੀਤਾ ਜਾਵੇਗਾ।