ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸੇ ਲੰਮੇ ਸਮੇਂ ਤੋਂ ਦੇਸ਼ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਦੇਸ਼ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਵਧ-ਚੜ੍ਹ ਕੇ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਦੇਸ਼ ਦੇ ਹਰ ਵਰਗ ਵੱਲੋਂ ਦਿੱਲੀ ਚੱਲ ਰਹੇ ਮੋਰਚਿਆਂ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਹੁਣ ਗੋਲਡਨ ਹੱਟ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸ਼ਾਸਨ ਨੇ ਹੁਣ ਇਹ ਕੰਮ ਕੀਤਾ ਹੈ।
ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਮੋਰਚਿਆਂ ਵਿੱਚ ਕਿਸਾਨਾਂ ਦਾ ਪਹਿਲੇ ਦਿਨ ਤੋਂ ਹੀ ਲਗਾਤਾਰ ਸਮਰਥਨ ਕਰਨ ਵਾਲੇ ਗੋਲਡਨ ਹਟ ਦੇ ਮਾਲਕ ਰਾਮ ਸਿੰਘ ਰਾਣਾ ਵੱਲੋਂ ਪਿਛਲੇ ਦਿਨੀਂ ਵੀ ਸੋਸ਼ਲ ਮੀਡੀਆ ਤੇ ਸਾਰੇ ਕਿਸਾਨਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਸੀ ਕਿਉਂਕਿ ਉਸ ਸਮੇਂ ਉਨ੍ਹਾਂ ਦੇ ਕੁਰਕਸ਼ੇਤਰ ਵਿਚਲੇ ਰੈਸਟੋਰੈਂਟ ਦਾ ਰਸਤਾ ਰੋਕ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਇਕੱਠੇ ਹੋ ਕੇ ਉਨ੍ਹਾਂ ਦਾ ਸਾਥ ਦਿੱਤਾ ਗਿਆ ਅਤੇ ਉਸ ਰਸਤੇ ਉਪਰ ਲਗਾਏ ਗਏ ਹਨ। ਹੁਣ ਕੁਝ ਦਿਨਾਂ ਬਾਅਦ ਫਿਰ ਤੋਂ ਪ੍ਰਸ਼ਾਸਨ ਵੱਲੋਂ ਰੈਸਟੋਰੈਂਟ ਨੂੰ ਜਾਣ ਵਾਲੀ ਸੜਕ ਬੰਦ ਕਰ ਦਿੱਤੀ ਗਈ ਹੈ ਅਤੇ ਬੈਰੀਕੇਡ ਲਗਾ ਦਿੱਤੇ ਗਏ ਹਨ।
ਇਹ ਬੈਰੀਕੇਡਿੰਗ ਥਾਣਾ ਇੰਚਾਰਜ ਦੀ ਮੌਜੂਦਗੀ ਵਿੱਚ ਲਗਾਏ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਢੰਗ ਨਾਲ ਇਹ ਸਭ ਕੁਝ ਕੀਤਾ ਗਿਆ ਹੈ। ਮਾਣਯੋਗ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਕੱਟਾ ਨੂੰ ਬੰਦ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਵੱਲੋਂ ਹਟਾ ਦਿੱਤਾ ਗਿਆ ਸੀ। ਉਥੇ ਹੀ ਰਾਮ ਸਿੰਘ ਰਾਣਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੋਂ ਬਦਲਾ ਲੈਣ ਲਈ ਅਜਿਹਾ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਸੇਵਾ ਕਰ ਰਹੇ ਹਨ।
ਉਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਨੇ ਕਿਹਾ ਕਿ ਅਸੀਂ ਗੋਲਡਨ ਹਟ ਦੇ ਰਾਮ ਸਿੰਘ ਰਾਣਾ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਹਾਂ। ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਸੀ। ਉਧਰ ਇਸ ਸਬੰਧ ਵਿੱਚ ਅਦਾਲਤ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਨਜਾਇਜ ਕੱਟਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਕਰਕੇ ਸੜਕ ਹਾਦਸੇ ਵਾਪਰ ਰਹੇ ਹਨ। ਐਨਐਚਏਆਈ ਅਧਿਕਾਰੀ ਵਿਕਰਾਂਤ ਨੇ ਕਿਹਾ ਹੈ ਕਿ ਗੋਲਡਨ ਹਟ ਦੇ ਅੱਗਿਓਂ ਬੈਰੀਕੇਡ ਹਟਾਏ ਗਏ ਹਨ ਪਰ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ।
Previous Postਮਾਂ ਦੇ ਸਸਕਾਰ ਤੋਂ ਬਾਅਦ ਰਾਤ ਦੇ 9 ਵਜੇ ਜੋ ਹੋ ਗਿਆ ਕਿਸੇ ਨੂੰ ਨਹੀਂ ਹੋ ਰਿਹਾ ਜਕੀਨ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਝੋਨੇ ਦੇ ਖੇਤਾਂ ਚ ਆ ਗਿਆ ਮਗਰਮੱਛ ਹੋ ਗਈ ਦਗੜ ਦਗੜ – ਫਿਰ ਲੋਕਾਂ ਨੇ ਕੀਤਾ ਇਹ ਕੰਮ