ਹੁਣ ਕਾਂਗਰਸ ਚ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੁੱਝ ਸਮੇਂ ਤੋਂ ਜਿੱਥੇ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ,ਉਥੇ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀਂ ਸੀ। ਕਾਂਗਰਸ ਪਾਰਟੀ ਵਿੱਚ ਕੁਝ ਵਿਧਾਇਕਾਂ ਦੇ ਵਿਰੋਧ ਦੇ ਕਾਰਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਉਥੇ ਹੀ ਕੁਝ ਦਿਨਾਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਜਿਸ ਨੂੰ ਹਾਈਕਮਾਂਡ ਵੱਲੋਂ ਨਾਮਨਜ਼ੂਰ ਕੀਤਾ ਗਿਆ ਹੈ।

ਉਥੇ ਹੀ ਪੰਜਾਬ ਕਾਂਗਰਸ ਵਿੱਚ ਆਏ ਦਿਨ ਅਜਿਹੀ ਹਲਚਲ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਨਵਾਂ ਵਿਵਾਦ ਪੈਦਾ ਹੋਇਆ ਹੈ। ਹੁਣ ਪੰਜਾਬ ਵਿੱਚ ਕਾਂਗਰਸ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਬਾਰੇ ਆ ਗਈ ਇਹ ਵੱਡੀ ਖਬਰ , ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਬੀਤੇ ਕੱਲ ਤੋਂ ਕਾਂਗਰਸ ਪਾਰਟੀ ਵਿੱਚ ਜਿਥੇ ਫਿਰ ਤੋਂ ਹਲਚਲ ਦੇਖੀ ਜਾ ਰਹੀ ਹੈ। ਕਿਉਂਕਿ ਬੀਤੇ ਕੱਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲੀਹਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵੀ ਤੰਜ ਕੱਸੇ ਗਏ ਸਨ। ਉੱਥੇ ਹੀ ਹੁਣ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਵਿੱਚ ਵੱਡਾ ਧਮਾਕਾ ਹੋਇਆ ਹੈ ਜਿਥੇ ਹੁਣ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਿਧਾਇਕ ਫਤਿਹ ਜੰਗ ਨੇ ਅਸਤੀਫਾ ਮੰਗਿਆ ਹੈ। ਕਿਉਂਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਇਹ ਅਹੁਦਾ ਦਿੱਤੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ ਇੱਕ ਦਿਨ ਬਾਅਦ ਹੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਮੰਗਲਵਾਰ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਮੰਗਿਆ ਹੈ।

ਜਿਸ ਕਾਰਨ ਕਾਂਗਰਸ ਵਿਚ ਫਿਰ ਤੋਂ ਸਿਆਸਤ ਭਖ ਗਈ ਹੈ, ਅਤੇ ਉਪ ਮੁੱਖ ਮੰਤਰੀ ਦੇ ਜਵਾਈ ਤਰੁਣਵੀਰ ਸਿੰਘ ਲੀਹਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਦਾ ਐਲਾਨ ਤੋਂ ਬਾਅਦ ਹੀ ਕਾਂਗਰਸ ਪਾਰਟੀ ਵਿੱਚ ਇਹ ਮਾਮਲਾ ਭਖਿਆ ਹੈ।