ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਅਦਾਕਾਰ ਅਤੇ ਗਾਇਕ ਇਸ ਕਿਸਾਨੀ ਅੰਦੋਲਨ ਅਤੇ ਕਰੋਨਾ ਦੇ ਦੌਰਾਨ ਲੋਕਾਂ ਦੀ ਮਦਦ ਕਰਨ ਲਈ ਹਮੇਸ਼ਾ ਅੱਗੇ ਆਏ ਹਨ ਜਿਨ੍ਹਾਂ ਦੀ ਹਮੇਸ਼ਾ ਚਰਚਾ ਹੁੰਦੀ ਰਹੀ। ਬਹੁਤ ਸਾਰੇ ਅਦਾਕਾਰਾਂ ਵੱਲੋਂ ਅੱਗੇ ਵੱਧ ਕੇ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਦੀ ਬਦੌਲਤ ਬਹੁਤ ਸਾਰੇ ਲੋਕ ਇਸ ਕਿਸਾਨੀ ਸੰਘਰਸ਼ ਨਾਲ ਜੁੜੇ ਹਨ। ਉੱਥੇ ਹੀ ਅਜਿਹੇ ਲੋਕਾਂ ਵੱਲੋਂ ਕੀਤੀ ਗਈ ਕੁਝ ਟਿੱਪਣੀਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਹਰਜਾਨਾ ਭੁਗਤਣਾ ਪੈਂਦਾ ਹੈ।
ਫਿਲਮੀ ਅਦਾਕਾਰ ਦੀਪ ਸਿੱਧੂ ਵੱਲੋਂ ਜਿੱਥੇ ਕਿਸਾਨੀ ਸੰਘਰਸ਼ ਵਿੱਚ ਬਣਦਾ ਯੋਗਦਾਨ ਦਿੱਤਾ ਗਿਆ ਉਥੇ ਹੀ 26 ਜਨਵਰੀ ਦੀ ਘਟਨਾ ਨੂੰ ਲੈ ਕੇ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਜੋ ਪਿਛਲੇ ਦਿਨੀ ਜਮਾਨਤ ਤੇ ਰਿਹਾਅ ਹੋ ਕੇ ਬਾਹਰ ਆਏ ਹਨ ਅਤੇ ਮੁੜ ਤੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਏ ਹਨ। ਹੁਣ ਦੀਪ ਸਿੱਧੂ ਅਤੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਿੱਚ ਇਹ ਪੇਚਾ ਪੈ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਫਿਲਮੀ ਅਦਾਕਾਰ ਦੀਪ ਸਿੱਧੂ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਇਲਜ਼ਾਮ ਲਗਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਇੱਕ ਗੁਰਦੁਆਰਾ ਸਾਹਿਬ ਵਿੱਚ ਭਾਸ਼ਣ ਦਿੰਦਿਆਂ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਦੱਸਿਆ ਗਿਆ ਸੀ।
ਉਨ੍ਹਾਂ ਵੱਲੋਂ ਇਸ ਲਗਾਏ ਗਏ ਇਲਜ਼ਾਮ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਕਦੇ ਵੀ ਅਜਿਹਾ ਨਹੀਂ ਆਖਿਆ ਗਿਆ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਵੱਲੋਂ ਜੋ ਇਲਜ਼ਾਮ ਮੇਰੇ ਤੇ ਲਗਾਇਆ ਗਿਆ ਹੈ। ਅਗਰ ਲੋਕ ਇਸ ਸਿਰਫਿਰੇ ਬੰਦੇ ਦੀਪ ਸਿੱਧੂ ਦੀਆਂ ਗੱਲਾਂ ਉਪਰ ਵਿਸ਼ਵਾਸ਼ ਕਰਨਗੇ ਤਾਂ ਉਹ ਮੈਨੂੰ ਜਾਨੋਂ ਮਾਰਨ ਤੱਕ ਚਲੇ ਜਾਣਗੇ। ਉਨ੍ਹਾਂ ਕਿਹਾ ਕੇ ਦੀਪ ਸਿੱਧੂ ਉਹ ਸ਼ਖ਼ਸ ਹੈ ਜਿਸ ਕਾਰਨ ਕਿਸਾਨੀ ਅੰਦੋਲਨ ਤਹਿਸ-ਨਹਿਸ ਹੋਣ ਨਜ਼ਦੀਕ ਆ ਗਿਆ ਸੀ।
ਤੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਮੇਰੇ ਪਿਛਲੇ ਸਾਲ 2020 ਦੇ ਸਾਰੇ ਪ੍ਰੋਗਰਾਮਾਂ ਨੂੰ ਸੁਣ ਸਕਦਾ ਹੈ, ਮੈਂ ਦਾਅਵਾ ਕਰਦਾ ਹਾਂ ਕਿ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ , ਤੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਉਨ੍ਹਾਂ ਦੀ ਨੇੜਤਾ ਹੋਰ ਵਧ ਜਾਵੇਗੀ ਜੋ ਲੋਕ ਇਹ ਕਹਿੰਦੇ ਹਨ ਕਿ ਮੈਂ ਸਿੱਖ ਧਰਮ ਦੇ ਖਿਲਾਫ ਜਾਂਦਾ ਹੈ। ਉਨ੍ਹਾਂ ਦੀਪ ਸਿੱਧੂ ਨੂੰ ਚੈਲੰਜ ਕੀਤਾ ਹੈ ਕਿ ਉਹ ਇਸ ਗੱਲ ਦਾ ਪਰੂਫ ਦਿਖਾਉਣ , ਜਿਸ ਵੀਡੀਓ ਵਿੱਚ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਆਖਿਆ ਗਿਆ ਹੈ।
Previous Postਹੁਣੇ ਹੁਣੇ ਪੰਜਾਬ ਲਈ ਕੈਪਟਨ ਨੇ ਕਰਤੀ ਬਿਜਲੀ ਏਨੀ ਸਸਤੀ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਹੁਣ ਕੈਪਟਨ ਸਰਕਾਰ ਨੇ ਦਿੱਤਾ ਇਹ ਹੁਕਮ