ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਕੁਝ ਰਾਹਤ ਵੇਖੀ ਜਾ ਰਹੀ ਸੀ। ਉੱਥੇ ਹੀ ਸਰਕਾਰ ਵੱਲੋਂ ਸਾਰੇ ਅਦਾਰਿਆਂ ਨੂੰ ਹਦਾਇਤਾਂ ਦੇ ਨਾਲ ਖੋਲ੍ਹਿਆ ਜਾ ਰਿਹਾ ਹੈ। ਪੰਜਾਬ ਵਿੱਚ ਜਿਥੇ ਕੋਰੋਨਾ ਮਾਮਲਿਆਂ ਨੂੰ ਠੱਲ ਪੈ ਗਈ ਸਮਝੀ ਜਾਂਦੀ ਸੀ। ਉਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਫਿਰ ਤੋਂ ਕਰੋਨਾ ਕੇਸ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ 2 ਅਗਸਤ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਜਿਸ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।
ਹੁਣ ਪੰਜਾਬ ਦੇ ਇਸ ਸਕੂਲ ਦੇ 3 ਵਿਦਿਆਰਥੀ ਕਰੋਨਾ ਪੀੜਤ ਆਏ ਹਨ। ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਹੁਣ ਅੰਮ੍ਰਿਤਸਰ ਦੇ ਇਕ ਸਕੂਲ ਦੇ ਵਿਦਿਆਰਥੀ ਕੋਰੋਨਾ ਸੰਕ੍ਰਮਿਤ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਕਮੀ ਦੇਖੀ ਗਈ ਸੀ ਉਥੇ ਹੀ ਅੱਜ ਅੰਮ੍ਰਿਤਸਰ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਵਿਚ ਬੱਚਿਆਂ ਅਤੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਉੱਥੇ ਹੀ 3 ਬੱਚਿਆ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਹੋਈ ਹੈ।
ਪੰਜਾਬ ਸਰਕਾਰ ਵੱਲੋਂ ਜਿਥੇ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਰੋਜ਼ਾਨਾ 10 ਹਜ਼ਾਰ ਬੱਚਿਆਂ ਦਾ ਟੈਸਟ ਕਰਵਾਉਣ ਦਾ ਆਦੇਸ਼ ਲਾਗੂ ਕੀਤਾ ਗਿਆ ਹੈ। ਉਥੇ ਹੀ ਵੀਰਵਾਰ ਨੂੰ ਅੰਮ੍ਰਿਤਸਰ ਦੇ ਵਿਚ ਕਰੋਨਾ ਦੇ ਨਵੇਂ ਸੱਤ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ 3 ਵਿਦਿਆਰਥੀ ਵੀ ਸ਼ਾਮਲ ਹਨ। ਇਸ ਨਾਲ ਹੀ ਜ਼ਿਲ੍ਹੇ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 14 ਹੋ ਗਈ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਸ ਸਮੇਂ ਕਰੋਨਾ ਦੇ 51 ਐਕਟਿਵ ਮਾਮਲੇ ਦੇਖੇ ਜਾ ਰਹੇ ਹਨ।
ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਰੋਨਾ ਤੋਂ ਪ੍ਰਭਾਵਤ ਹੋਣ ਦੀ ਵਧਦੀ ਗਿਣਤੀ ਦੇ ਨਾਲ ਹੀ ਸਕੂਲ ਆਉਣ ਵਾਲੇ ਬੱਚਿਆ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਡਰ ਵੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਕੂਲਾਂ ਵਿਚ ਉਨ੍ਹਾਂ ਅਧਿਆਪਕਾਂ ਨੂੰ ਹੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋਇਆ ਹੈ। ਸਕੂਲਾਂ ਵਿੱਚ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।
Previous Postਕਿਸਾਨ ਸੰਘਰਸ਼ ਦੇ ਖਜਾਨਚੀ ਦੇ ਘਰੇ ਹੋ ਗਿਆ ਇਹ ਮਾੜਾ ਕਾਂਡ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਵੀ ਇਸ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ