ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਗਈ ਵੀਚਾਰ-ਚਰਚਾ ਤੋਂ ਬਾਅਦ ਪੰਜਾਬ ਵਿੱਚ ਲੱਗੀ ਹੋਈ ਤਾਲਾਬੰਦੀ ਨੂੰ 10 ਜੂਨ ਤੱਕ ਅੱਗੇ ਵਧਾ ਦਿੱਤਾ ਗਿਆ ਹੈ। ਤਾਂ ਜੋ ਸੂਬੇ ਅੰਦਰ ਸਥਿਤੀ ਨੂੰ ਕਾਬੂ ਹੇਠ ਰਖਿਆ ਜਾ ਸਕੇ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਵੱਖ ਵੱਖ ਜਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਕ੍ਰੋਨਾ ਕੇਸਾਂ ਵਿੱਚ ਆਈ ਕਮੀ ਅਤੇ ਵਾਧੇ ਦੇ ਅਨੁਸਾਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਅਤੇ ਹਟਾਈਆ ਜਾ ਰਹੀਆਂ ਹਨ।
ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਤਾਂ ਜੋ ਇਸ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਨਾ ਗੁਜ਼ਰਨਾ ਪਵੇ। ਹੁਣ ਪੰਜਾਬ ਵਿੱਚ ਇੱਥੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਲਈ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੀ ਖੁੱਲ੍ਹ ਦਿੱਤੀ ਗਈ ਹੈ। ਇਹ ਫੈਸਲਾ ਸ਼ਹਿਰ ਦੇ ਦੁਕਾਨਦਾਰਾਂ ਦੀ ਮੰਗ ਉੱਪਰ ਕੀਤਾ ਗਿਆ ਹੈ।
ਉੱਥੇ ਹੀ ਸਾਰੇ ਦੁਕਾਨਦਾਰਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਸਥਾਨਕ ਸਰਕਟ ਹਾਊਸ ਵਿਖੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਦੁਕਾਨਾਂ ਨੂੰ ਖੋਲਣ ਦੇ ਸਮੇਂ ਬਾਰੇ ਇਹ ਭਰੋਸਾ ਦਿੱਤਾ ਹੈ। ਉਥੇ ਹੀ ਕਰੋਨਾ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਵਾਸਤੇ ਇਕ ਦਿਨ ਸੱਜੇ ਅਤੇ ਇਕ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁੱਲ੍ਹ ਰਹੀਆਂ ਸਨ।
ਮੌਜੂਦਾ ਸਮੇਂ ਕੋਰੋਨਾ ਫੈਲਾਅ ਨੂੰ ਰੋਕਣ ਲਈ ਰੋਟੇਸ਼ਨ ਦੇ ਅਨੁਸਾਰ ਦੁਕਾਨਾਂ ਨੂੰ ਖੋਲਣ ਦਾ ਆਦੇਸ਼ ਦਿੱਤਾ ਗਿਆ ਸੀ। ਪਰ ਹੁਣ ਸਾਰੇ ਦੁਕਾਨਦਾਰਾਂ ਨੂੰ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ , ਤੇ ਗਾਹਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤਕ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅਗਰ ਕੋਈ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।
Previous Postਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਇਹ ਵੱਡਾ ਝਟਕਾ – ਹੁਣੇ ਹੁਣੇ ਆਈ ਵੱਡੀ ਤਾਜਾ ਖਬਰ
Next Postਚੰਗੀ ਖਬਰ : 31 ਮਈ ਤੋਂ ਇਥੇ ਹੋਵੇਗੀ ਅਨਲੋਕ ਦੀ ਸ਼ੁਰੂਆਤ – ਹੁਣੇ ਹੁਣੇ ਹੋਇਆ ਇਹ ਐਲਾਨ