ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਪੰਜਾਬ ਦੇ ਵਿੱਚ ਲਗਾਤਾਰ ਵਧ ਰਿਹਾ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸਖ਼ਤੀ ਅਪਨਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਹੁਣ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਸਖਤ ਰੂਪ ਵਿਚ ਕੁਝ ਨਵੇਂ ਨਿਯਮ ਬਣਾਏ ਗਏ ਹਨ ਤਾਂ ਜੋ ਕੋਰੋਨਾ ਵਾਇਰਸ ਤੇ ਰੋਕਥਾਮ ਪਾਈ ਜਾ ਸਕੇ। ਪਰ ਸਖ਼ਤੀਆਂ ਦੇ ਬਾਵਜੂਦ ਵੀ ਕੋਰੋਨਾ ਵਾਇਰਸ ਦੇ ਨਵੇਂ ਕੇਸ ਲਗਾਤਾਰ ਵਧ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਦੇ ਕਾਰਨ ਗੁਆਈਆਂ ਜਾ ਰਹੀਆਂ ਹਨ।
ਇਸੇ ਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਬੰਧੀ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਇਹ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਿਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਏ ਸੀ। ਪ੍ਰੰਤੂ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ਾਮਲ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੇ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ ਕਰਵਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਸਮਾਗਮਾਂ ਵਿਚ ਸੁਖਬੀਰ ਬਾਦਲ ਨੂੰ ਸ਼ਾਮਲ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ ਜੋ ਕਿ ਬਹੁਤ ਹੀ ਮੰਦਭਾਗਾ ਹੈ।
ਦੱਸ ਦਈਏ ਕਿ ਇਹ ਪ੍ਰਵਾਨਗੀ ਕੋਰੋਨਾ ਨਿਯਮਾਂ ਦੇ ਮੁਤਾਬਿਕ ਨਹੀਂ ਦਿੱਤੀ ਗਈ ਕਿਉਂਕਿ ਇਨ੍ਹਾਂ ਸਮਾਗਮਾਂ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਕਾਰਨ ਪ੍ਰਸ਼ਾਸਨ ਦੁਆਰਾ ਬਣਾਈਆ ਗਾਈਡਲਾਈਨਾ ਨੂੰ ਮੰਨਿਆ ਜਾ ਰਿਹਾ ਹੈ ਅਤੇ ਪ੍ਰੋਗਰਾਮਾਂ ਨੂੰ ਬਿਲਕੁਲ ਸੀਮਤ ਰੱਖਿਆ ਗਿਆ ਹੈ।
ਜਿਸ ਕਾਰਨ ਅਜਿਹਾ ਫ਼ੈਸਲਾ ਲਿਆ ਗਿਆ। ਦੂਜੇ ਪਾਸੇ ਡਾ ਚੀਮਾ ਦਾ ਕਹਿਣਾ ਹੈ ਕਿ ਪ੍ਰੋਗਰਾਮ ਦੀ ਇਤਿਹਾਸਿਕ ਮਹੱਤਤਾ ਨੂੰ ਦੇਖਦੇ ਹੋਏ ਪਾਰਟੀ ਦੇ ਪ੍ਰਧਾਨ ਇਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਅਤੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਹੋਣ ਕਾਰਨ ਸ਼ਾਮਲ ਹੋਣਾ ਜ਼ਰੂਰੀ ਹੈ। ਜਿਸ ਕਾਰਨ ਅਕਾਲੀ ਦਲ ਵੱਲੋਂ ਪ੍ਰਸ਼ਾਸਨ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ।
Previous Postਹੁਣੇ ਹੁਣੇ ਭਰ ਜਵਾਨੀ ਚ ਹੋਈ ਇਸ ਚੋਟੀ ਦੇ ਅੰਤਰਾਸਟਰੀ ਖਿਡਾਰੀ ਦੀ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ
Next Postਪੰਜਾਬੀ ਦੇ ਚੋਟੀ ਦੇ ਇਸ ਮਸ਼ਹੂਰ ਗਾਇਕ ਨੇ ਭਾਜਪਾ ਪਾਰਟੀ ਕੀਤੀ ਜੋਆਈਨ – ਤਾਜਾ ਵੱਡੀ ਖਬਰ