ਹੋ ਜਾਵੋ ਸਾਵਧਾਨ – ਪੰਜਾਬ ਚ ਇਥੇ 12 ਅਪ੍ਰੈਲ ਤੱਕ ਲੱਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਮੇਂ ਸਮੇਂ ਤੇ ਕੋਈ ਨਾ ਕੋਈ ਉਪਰਾਲਾ ਕੀਤਾ ਜਾ ਰਿਹਾ ਹੈ। ਤੇ ਦੇਸ਼ ਦੀ ਸ਼ਾਂਤੀ ਵਿਵਸਥਾ ਨੂੰ ਬਣਾਈ ਰੱਖਣ ਲਈ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਈ ਵਾਰ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ,ਜਿਸ ਲਈ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਕੁਝ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਜ਼ਿਲ੍ਹਿਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ ਤਾਂ ਜੋ ਅ-ਪ-ਰਾ-ਧਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।

ਹੁਣ ਪੰਜਾਬ ਚ ਇਥੇ 12 ਅਪ੍ਰੈਲ ਤੋਂ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ ਰੂਲਜ਼, 2000’ ਤਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਅੰਦਰ ਉੱਚੀ ਅਵਾਜ ਵਿੱਚ ਲਾਊਡ ਸਪੀਕਰ ਉਪਰ ਪਾਬੰਦੀ ਲਗਾਈ ਗਈ ਹੈ। ਹੁਣ ਜ਼ਿਲ੍ਹੇ ਅੰਦਰ ਕਰਵਾਏ ਜਾਣ ਵਾਲੇ ਰੋਸ ਧਰਨੇ, ਰੈਲੀਆਂ,ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ, ਵਿਦਿਅਕ ਅਦਾਰਿਆਂ ਸੰਸਥਾਵਾਂ ਵਿੱਚ ਪ੍ਰੋਗਰਾਮ,ਪਬਲਿਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿਚ

ਲਾਊਡ ਸਪੀਕਰ, ਅਤੇ ਵਿਆਹ, ਸ਼ਾਦੀਆਂ, ਖੁਸ਼ੀ ਦੇ ਮੌਕਿਆਂ, ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਇਸ ਦਾ ਸਮਾਂ ਵੀ ਤੈਅ ਕੀਤਾ ਗਿਆ ਹੈ। ਲਾਊਡ ਸਪੀਕਰ ਅਤੇ ਸੰਗੀਤ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚਲਾਉਣ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ। ਆਵਾਜ਼ ਦਾ ਪੱਧਰ ਵੀ 10 ਡੀ ਬੀ ਤੋਂ ਜਿਆਦਾ ਨਹੀਂ ਹੋਣਾ ਚਾਹੀਦਾ।

ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮ ਰਾਤ 10 ਤੋਂ 12 ਵਜੇ ਤੱਕ ਪ੍ਰਵਾਨਗੀ ਲੈ ਕੇ ਕੀਤੇ ਜਾ ਸਕਦੇ ਹਨ।ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀਆਂ ਪ੍ਰੀਖਿਆਵਾਂ ਤੋ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਚਲਾਉਣ ਦੀ ਪ੍ਰਵਾਨਗੀ ਨਾ ਦੇਣ ਦਾ ਫੈਸਲਾ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਕੀਤਾ ਜਾਵੇਗਾ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।