ਹੋ ਜਾਵੋ ਸਾਵਧਾਨ ਪੰਜਾਬ ਚ ਇਥੇ ਕੱਲ੍ਹ ਸਵੇਰੇ 6 ਵਜੇ ਤੱਕ ਲਈ ਲਗਾਇਆ ਗਿਆ ਕਰਫਿਊ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਭ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਪਿਆਰ ਦੇ ਵਿੱਚ ਜ਼ਹਿਰ ਘੋਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਆਪਸੀ ਵਿਵਾਦ ਵੀ ਸਾਹਮਣੇ ਆ ਜਾਂਦੇ ਹਨ ਅਤੇ ਜਿਹਨਾਂ ਵਿਵਾਦਾਂ ਦੇ ਚਲਦਿਆਂ ਹੋਇਆਂ ਸਥਿਤੀ ਤਣਾਅਪੂਰਨ ਬਣ ਜਾਂਦੀ ਹੈ। ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਹੋਇਆ ਹੈ। ਹੁਣ ਪੰਜਾਬ ਵਿੱਚ ਇਥੇ ਕੱਲ੍ਹ ਸਵੇਰੇ 6 ਵਜੇ ਤੱਕ ਲਈ ਲਗਾਇਆ ਗਿਆ ਕਰਫਿਊ , ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਅੱਜ ਸਥਿਤੀ ਉਸ ਸਮੇਂ ਕਾਫੀ ਗੰਭੀਰ ਬਣ ਗਈ ਸੀ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ 29 ਮਾਰਚ ਨੂੰ ਖਾਲਿਸਤਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਤਾਂ ਉਥੇ ਹੀ ਸਿੱਖ ਜਥੇਬੰਦੀਆਂ ਵੱਲੋਂ ਵੀ ਸ਼ਿਵ ਸੈਨਾ ਦੇ ਵਰਕਰਾਂ ਦੇ ਖਿਲਾਫ ਪ੍ਰਦਰਸ਼ਨ ਕਰਨ ਦੀ ਤਿਆਰੀ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਵਿੱਚ ਇਕੱਤਰ ਹੋ ਕੇ ਕੀਤੀ ਗਈ ਸੀ। ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਵੀ ਸ਼ਿਵ ਸੈਨਾ ਦੇ ਵਰਕਰਾਂ ਦੇ ਖਿਲਾਫ ਵਿਰੋਧ ਕੀਤਾ।

ਉਥੇ ਹੀ ਸਥਿਤੀ ਕਾਫੀ ਗੰਭੀਰ ਬਣ ਗਈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਭਾਰੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਸੀ। ਜਿੱਥੇ ਹੁਣ ਸਥਿਤੀ ਨੂੰ ਵੇਖਦਿਆਂ ਹੋਇਆਂ ਪਟਿਆਲਾ ’ਚ ਡਿਪਟੀ ਕਮਿਸ਼ਨਰ ਨੇ ਕਰਫ਼ਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਕਰਫ਼ਿਊ ਲਗਾਇਆ ਗਿਆ ਹੈ। ਉਥੇ ਹੀ ਪਟਿਆਲਾ ਅੰਦਰ ਇਹ ਕਰਫਿਊ ਅੱਜ ਸ਼ਾਮ 7 ਵਜੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ ਕੱਲ ਸਵੇਰੇ 6 ਵਜੇ ਤੱਕ ਜਾਰੀ ਰਹੇਗਾ ।

ਅਗਰ ਇਸ ਕਰਫ਼ਿਊ ਦੇ ਦੌਰਾਨ ਕੋਈ ਵੀ ਆਦੇਸ਼ਾਂ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਟਿਆਲਾ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਇਹ ਕਰਫ਼ਿਊ ਲਗਾਇਆ ਗਿਆ ਹੈ। ਇਹ ਫੈਸਲਾ ਅੱਜ ਪਟਿਆਲਾ ਵਿਚ ਤਣਾਪੂਰਨ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ ਜਿੱਥੇ ਅੱਜ ਪੁਲਿਸ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ ਸਨ।