ਹੋ ਜਾਵੋ ਸਾਵਧਾਨ : ਪੰਜਾਬ ਚ ਘਰਾਂ ਚ ਪਲਾਸਟਿਕ ਦਾ ਕੂੜਾ ਪਾਏ ਜਾਣ ਤੇ ਹੋਵੇਗਾ 500 ਰੁਪਏ ਜੁਰਮਾਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਜਿੱਥੇ ਗਰਮੀ ਦੇ ਇਸ ਮੌਸਮ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਵਾਤਾਵਰਨ ਨੂੰ ਬਚਾਉਣ ਵਾਸਤੇ ਜਿੱਥੇ ਬਹੁਤ ਸਾਰੇ ਬੁੱਧੀਜੀਵੀਆਂ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਚਲਦਿਆਂ ਹੋਇਆਂ ਸਰਕਾਰ ਵੱਲੋਂ ਵੀ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਗਰਮੀ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਨ ਵੀ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਜਿਸ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਘਰਾਂ ਵਿੱਚ ਪਲਾਸਟਿਕ ਦਾ ਕੂੜਾ ਪਾਏ ਜਾਣ ਤੇ 500 ਰੁਪਏ ਜੁਰਮਾਨਾ ਹੋਵੇਗਾ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਬਚਾਉਣ ਵਾਸਤੇ ਅਤੇ ਪੰਜਾਬ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ ਲਗਾਈ ਜਾ ਰਹੀ ਹੈ ਜਿਸ ਵਾਸਤੇ ਕਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ,ਤੇ ਵਾਤਾਵਰਣ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੀ ਕਾਫੀ ਸਖਤ ਰੁਖ਼ ਅਪਣਾ ਰਹੀ ਹੈ ਜਿਥੇ ਲੋਕਾਂ ਨੂੰ ਸਖ਼ਤ ਪਾਬੰਦੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਜਿੱਥੇ ਹੁਣ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉਪਰ ਪਾਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਘਰਾਂ ਦੇ ਵਿੱਚ ਅਗਰ ਸਿੰਗਲ ਯੂਜ਼ ਪਲਾਸਟਿਕ ਦਾ ਕੂੜਾ ਪ੍ਰਾਪਤ ਕੀਤਾ ਜਾਂਦਾ ਹੈ, ਤਾਂ ਉਨ੍ਹਾਂ ਘਰਾਂ ਨੂੰ 500 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਇਸੇ ਤਰ੍ਹਾਂ ਅਗਰ ਕਿਸੇ ਘਰ ਦੀ ਜਗ੍ਹਾ ਤੇ ਕੰਪਨੀ ਵਿੱਚੋਂ ਇਹ ਕੂੜਾ ਬਰਾਮਦ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਜਿੱਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਘਰਾਂ ਤੋਂ ਜੁਰਮਾਨਾ ਵਸੂਲਿਆ ਜਾਵੇਗਾ ਉਥੇ ਹੀ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਤੇ ਉਨ੍ਹਾਂ ਲੋਕਾਂ ਨੂੰ 500 ਰੁਪਏ ਦੇ ਨਾਲ 7 ਸਾਲ ਦੀ ਕੈਦ ਅਤੇ ਇਕ ਲੱਖ ਤੱਕ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਕਿਉਂਕਿ ਇਸ ਬਾਬਤ ਧਾਰਾ 15 ਦੇ ਤਹਿਤ ਇਹ ਸਭ ਕੀਤਾ ਜਾਵੇਗਾ।