ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ ਚੋਣਾਂ ਵਿੱਚ ਜਿੱਥੇ ਬਹੁਤ ਸਾਰੀਆਂ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਵਿਚ ਕਾਮਯਾਬ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕਾਂ ਵੱਲੋਂ ਜਿੱਥੇ ਚੋਟੀ ਦੇ ਸਿਆਸਤਦਾਨਾਂ ਨੂੰ ਬਹੁਤ ਵੱਡੀ ਵੋਟਾਂ ਦੀ ਗਿਣਤੀ ਦੇ ਫਰਕ ਨਾਲ ਹਰਾਇਆ ਗਿਆ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਹਾਰ ਮਿਲਣ ਤੋਂ ਬਾਅਦ ਵੀ ਉਹਨਾਂ ਦੀਆਂ ਪਾਰਟੀਆਂ ਨੂੰ ਵੱਡੇ ਝਟਕੇ ਲੱਗ ਰਹੇ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਅਕਾਲੀ ਦਲ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ।
ਪੰਜਾਬ ਵਿੱਚ ਜਿਥੇ 117 ਵਿਧਾਨ ਸਭਾ ਸੀਟਾਂ ਤੇ ਚੋਣਾਂ ਹੋਈਆਂ ਸਨ ਅਤੇ 92 ਸੀਟਾਂ ਤੇ ਆਮ ਆਦਮੀ ਪਾਰਟੀ ਵੱਲੋਂ ਕਬਜ਼ਾ ਕੀਤਾ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਜਿਥੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿੱਚ ਅੱਜ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਕੀਤੀ ਗਈ ਹੈ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਹੋਏ ਹਨ। ਇਨ੍ਹਾਂ ਵਿਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਖਿਆ ਗਿਆ ਹੈ ਕਿ ਸਿਆਸਤ ਵਿੱਚ ਅਜਿਹੇ ਤੁਫਾਨ ਆਉਂਦੇ ਜਾਂਦੇ ਰਹਿੰਦੇ ਹਨ ਅਤੇ ਜਿੱਤ ਹਾਰ ਵੀ ਪਾਰਟੀਆਂ ਦੇ ਵਿਚਕਾਰ ਹੁੰਦੀ ਰਹਿੰਦੀ ਹੈ।
ਉਨ੍ਹਾਂ ਆਖਿਆ ਹੈ ਕਿ ਇਸ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਕਈ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਪਹਿਲਾਂ ਦੇ ਮੁਕਾਬਲੇ ਵਧੇਰੇ ਮਜ਼ਬੂਤ ਹੋ ਕੇ ਸੱਤਾ ਵਿੱਚ ਵਾਪਸ ਆਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੂੰ ਆਪਣੀ ਪਾਰਟੀ ਨੂੰ ਮਜਬੂਤ ਬਣਾ ਕੇ ਭਰੋਸਾ ਦਿਵਾਇਆ ਜਾਵੇਗਾ।
ਉੱਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਵੱਲੋਂ ਜਨਤਾ ਦੇ ਫ਼ੈਸਲੇ ਨੂੰ ਸਵੀਕਾਰ ਕੀਤਾ ਗਿਆ ਹੈ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਖੁਡੀਆਂ ਵੱਲੋਂ 11,396 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਗਈ ਹੈ।
Previous Postਪੰਜਾਬ ਦਾ ਇਹ ਟੋਲ ਪਲਾਜਾ 20 ਮਾਰਚ ਤੱਕ ਕੀਤਾ ਗਿਆ ਬੰਦ , ਮੁਫ਼ਤ ਚ ਲੰਘਣਗੀਆਂ ਗੱਡੀਆਂ
Next Postਕਰਲੋ ਜੇਬਾਂ ਢਿਲੀਆਂ ਮਹਿੰਗੀ ਹੋਗੀ ਇਹ ਚੀਜ – ਆਈ ਤਾਜਾ ਵੱਡੀ ਖਬਰ