ਅਕਾਲੀ ਦਲ ਦੀ ਹੋ ਗਈ ਬੱਲੇ ਬੱਲੇ – ਸੁਖਬੀਰ ਨੇ ਪਟ ਲਿਆ ਇਹ ਵੱਡਾ ਲੀਡਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ ਤੋੜ ਦਾ ਸਿਲਸਿਲਾ ਜਾਰੀ ਹੈ । ਕਈ ਸਿਆਸੀ ਲੀਡਰ ਇੱਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ । ਹਰ ਰੋਜ਼ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਨੇ ਜਿੱਥੇ ਕਈ ਸਿਆਸੀ ਲੀਡਰ ਇੱਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਦਾ ਪੱਲਾ ਫੜ ਰਹੇ ਹਨ। ਇਸੇ ਵਿਚਕਾਰ ਅੱਜ ਭਾਜਪਾ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਜਦ ਭਾਜਪਾ ਪਾਰਟੀ ਦੇ ਕਈ ਨਾਮਵਰ ਲੀਡਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋ ਗਏ । ਦਰਅਸਲ ਅੱਜ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਆਪਣੇ ਸਪੁੱਤਰ ਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸ਼ਾਮਿਲ ਹੋ ਗਏ ।

ਜਿਸ ਮੌਕੇ ਗੱਲਬਾਤ ਕਰਦਿਆਂ ਹੋਇਆ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ ਪੰਜਾਬ ਤੇ ਹੱਸਦੇ ਵਿੱਚ ਆਵਾਜ਼ ਬੁਲੰਦ ਕੀਤੀ ਹੈ ਤੇ ਪੰਜਾਬ ਦੇ ਹੱਕ ਚ ਉਨ੍ਹਾਂ ਵੱਲੋਂ ਸਟੈਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦਾ ਹਾਂ। ਜਿਸ ਦੇ ਚਲਦੇ ਅੱਜ ਮੈਂ ਭਾਜਪਾ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦਾ ਪੱਲਾ ਫਡ਼ਿਆ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਮਦਨ ਮੋਹਨ ਮਿੱਤਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਚੱਲਦੇ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤਾ ਤੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਹਲਕੇ ਦੇ ਲੋਕਾਂ ਨਾਲ ਜੁੜੇ ਸਨ ਅਤੇ ਉਨ੍ਹਾਂ ਇੱਥੋਂ ਕਈ ਵਾਰ ਚੋਣ ਲੜ ਕੇ ਜਿੱਤ ਪ੍ਰਾਪਤ ਪ੍ਰਾਪਤ ਕੀਤੀ ਹੈ ।

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਜਿਹੇ ਵੱਡੇ ਧਮਾਕੇ ਹਰ ਰੋਜ਼ ਪੰਜਾਬ ਸਿਆਸਤ ਵਿੱਚ ਵੇਖਣ ਨੂੰ ਮਿਲੇ ਹਨ ਤੇ ਅੱਜ ਮਦਨ ਮੋਹਨ ਮਿੱਤਲ ਦੇ ਵੱਲੋਂ ਜੋ ਭਾਜਪਾ ਪਾਰਟੀ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਅਕਾਲੀ ਦਲ ਦਾ ਪੱਲਾ ਫਡ਼ਿਆ ਗਿਆ ਹੈ ਜਿਸ ਦੇ ਚੱਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਕਿੰਨਾ ਕੁ ਫ਼ਾਇਦਾ ਮਿਲੇਗਾ ਇਹ ਆਉਣ ਵਾਲੀਆਂ ਚੋਣਾਂ ਦੇ ਵਿੱਚ ਹੀ ਪਤਾ ਲੱਗੇਗਾ ।