ਆਈ ਤਾਜਾ ਵੱਡੀ ਖਬਰ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਮਾਹੌਲ ਕਾਫੀ ਭਖਿਆ ਹੋਇਆ ਹੈ । ਸਿਆਸੀ ਲੀਡਰ ਵੱਖੋ ਵੱਖਰੇ ਹੱਥਕੰਡਾ ਅਪਣਾ ਰਹੇ ਹਨ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ । ਇਨ੍ਹਾਂ ਚੋਣਾਂ ਤੋਂ ਪਹਿਲਾਂ ਜੋੜ ਤੋੜ ਦਾ ਸਿਲਸਿਲਾ ਵੀ ਜਾਰੀ ਹੈ । ਪਰ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਜਿਥੇ ਪਹਿਲਾਂ ਹੀ ਬਸਪਾ ਨਾਲ ਗੱਠਜੋੜ ਹੋਇਆ ਪਿਆ ਹੈ ਇਸ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇਕ ਹੋਰ ਮਜ਼ਬੂਤੀ ਮਿਲ ਗਈ ਹੈ ਤੇ ਹੁਣ ਅਕਾਲੀ ਦਲ- ਬਸਪਾ ਗੱਠਜੋੜ ਦੇ ਨਾਲ ਨਾਲ ਸ਼ਿਵ ਸੇਨਾ ਹਿੰਦੁਸਤਾਨ ਦਾ ਸਾਥ ਵੀ ਅਕਾਲੀ ਦਲ ਪਾਰਟੀ ਨੂੰ ਮਿਲਿਆ ਹੈ । ਸ਼ਿਵ ਸੈਨਾ ਹਿੰਦੁਸਤਾਨ ਨੇ ਸ਼੍ਰੋਮਣੀ ਅਕਾਲੀ ਦਲ ਬਸਪਾ ਪਾਰਟੀ ਗੱਠਜੋੜ ਨਾਲ ਸਮਝੌਤਾ ਕਰ ਲਿਆ ਹੈ । ਜਿਸ ਦੇ ਤਹਿਤ ਹੁਣ ਸ਼ਿਵ ਸੈਨਾ ਹਿੰਦੂ ਹਿੰਦੁਸਤਾਨ ਦੇ ਸਮੁੱਚੇ ਕੈਡਰ ਵੱਲੋਂ ਪੰਜਾਬ ਦੀਆਂ ਇੱਕ ਸੌ ਸਤਾਰਾਂ ਸੀਟਾਂ ਤੇ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰਾਂ ਦਾ ਸਮਰਥਨ ਕੀਤਾ ਜਾਵੇਗਾ ।
ਉਨ੍ਹਾਂ ਦੇ ਹੱਕ ਦੇ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਸਮਝੌਤਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਕੁਮਾਰ ਗੁਪਤਾ ਦੀ ਹਾਜ਼ਰੀ ਵਿੱਚ ਪ੍ਰਵਾਨ ਚੜ੍ਹਿਆ । ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਹਿੰਦੂ ਸਿੱਖ ਏਕਤਾ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸਭ ਤੋਂ ਜ਼ਰੂਰੀ ਹੈ ਤੇ ਇਸੇ ਦੇ ਚੱਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਨਾਲ ਸ਼ਿਵ ਸੈਨਾ ਹਿੰਦੁਸਤਾਨ ਦੇ ਗੱਠਜੋੜ ਦਾ ਹਿੱਸਾ ਬਣ ਚੁੱਕੀ ਹੈ ।
ਜਿਸ ਦੇ ਚਲਦੇ ਹੁਣ ਇਹ ਤਿੰਨੋਂ ਪਾਰਟੀਆਂ ਆਪਸ ਵਿਚ ਮਿਲ ਕੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਬਸਪਾ ਤੇ ਸ਼ਿਵ ਸੈਨਾ ਹਿੰਦੁਸਤਾਨ ਦੀ ਸਰਕਾਰ ਬਣਾਉਣਗੀਆਂ । ਉਥੇ ਹੀ ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਪਵਨ ਗੁਪਤਾ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਲਈ ਹਿੰਦੂ ਸਿੱਖ ਭਾੲੀਚਾਰਕ ਸਾਂਝ ਹੋਣੀ ਬਹੁਤ ਹੀ ਜ਼ਿਆਦਾ ਅਹਿਮੀਅਤ ਰੱਖਦੀ ਹੈ।
ਜਿਸ ਦੇ ਚਲਦੇ ਹੁਣ ਉਨ੍ਹਾਂ ਦੀ ਪਾਰਟੀ ਅਕਾਲੀ ਦਲ ਤੇ ਬਸਪਾ ਗੱਠਜੋੜ ਦਾ ਹਿੱਸਾ ਬਣੀ ਹੈ ਤੇ ਹੁਣ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਨ੍ਹਾਂ ਦੀ ਪਾਰਟੀ ਦੇ ਆਗੂ ਤੇ ਵਰਕਰ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਦੇ ਲਈ ਇਕਜੁੱਟ ਹੋ ਕੇ ਮਿਹਨਤ ਕਰਨਗੇ ਤੇ ਪੰਜਾਬ ਦੇ ਵਿੱਚ ਸਰਕਾਰ ਬਣਾਉਣਗੇ ।
Previous Postਪੰਜਾਬ ਚ ਵੋਟਾਂ ਦੀ ਤਿਆਰੀ ਨੂੰ ਦੇਖਦੇ ਹੋਏ ਇਹਨਾਂ ਵਾਹਨਾਂ ਲਈ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Next Postਵੋਟਾਂ ਤੋਂ ਪਹਿਲਾਂ ਆਈ ਵੱਡੀ ਮਾੜੀ ਖਬਰ ਹੋ ਗਈ ਪੰਜਾਬ ਦੇ ਇਸ ਸਾਬਕਾ ਮੰਤਰੀ ਦੀ ਅਚਾਨਕ ਮੌਤ – ਛਾਇਆ ਸੋਗ