ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹਾਲਾਤ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ । ਹਰ ਰੋਜ਼ ਦਿਨ ਦਿਹਾੜੇ ਕਤਲ ਕੀਤੇ ਜਾ ਰਹੇ ਹਨ । ਜਿਸ ਦੇ ਚਲਦੇ ਹੁਣ ਪੰਜਾਬ ਦੀ ਮਾਨ ਸਰਕਾਰ ਖਾਸੀ ਚਿੰਤਾ ਦੇ ਵਿੱਚ ਨਜ਼ਰ ਆ ਰਹੀ ਹੈ । ਉੱਥੇ ਹੀ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਵੱਲੋਂ ਕਈ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ । ਸੁਰੱਖਿਆ ਵਿੱਚ ਕਟੌਤੀ ਦੀਆਂ ਖਬਰਾਂ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ । ਹੁਣ ਕਈ ਤਰ੍ਹਾਂ ਦੇ ਸਵਾਲ ਪੰਜਾਬ ਦੀ ਮਾਨ ਸਰਕਾਰ ਤੇ ਉਠ ਰਹੇ ਹਨ ।
ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਮਾਨ ਸਰਕਾਰ ਦੇ ਵੱਲੋਂ ਕੁਝ ਦਿਨ ਪਹਿਲਾਂ ਕਟੌਤੀ ਕੀਤੀ ਗਈ ਸੀ , ਜਿਸ ਤੋਂ ਬਾਅਦ ਜਥੇਦਾਰ ਨੇ ਸਾਰੀ ਸਰਕਾਰੀ ਸਿਕਿਉਰਿਟੀ ਵਾਪਿਸ ਕਰਤੀ ਸੀ।ਪਰ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ Z ਸਿਕਿਉਰਿਟੀ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਚਾਰ ਸੌ ਤੋਂ ਵੱਧ ਲੋਕਾਂ ਦੀ ਸੁਰੱਖਿਆ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਚੱਲਦੇ ਕਟੌਤੀ ਕੀਤੀ ਗਈ ਸੀ ।
ਇੰਨਾ ਹੀ ਨਹੀਂ ਸਗੋਂ ਇਸ ਦੀਆਂ ਖ਼ਬਰਾਂ ਮੀਡੀਆ ਦੇ ਜ਼ਰੀਏ ਖ਼ੂਬ ਨਸ਼ਾਵਰ ਹੋਈਆਂ । ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਵੀ ਸੀ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਕਤਲ ਹੋ ਜਾਂਦਾ ਹੈ ਤੇ ਕਤਲ ਤੋਂ ਬਾਅਦ ਮਾਨ ਸਰਕਾਰ ਵੱਲੋਂ ਕਈ ਲੋਕਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਜਾਂਦੀ ਹੈ ।
ਜਿਸ ਦੇ ਚਲਦੇ ਮਾਨ ਸਰਕਾਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਹਾਲ ਕਰਨ ਸਬੰਧੀ ਵੀ ਆਖਿਆ ਜਾਂਦਾ ਹੈ । ਪਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਜ਼ਰੂਰਤ ਨਹੀਂ । ਜਿਸ ਦੇ ਚਲਦੇ ਹੁਣ ਕੇਂਦਰ ਸਰਕਾਰ ਦੇ ਵੱਲੋਂ ਇੱਕ ਵੱਡਾ ਫੈਸਲਾ ਲੈਂਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਜ਼ੈੱਡ ਸਕਿਉਰਿਟੀ ਦੇ ਦਿੱਤੀ ਗਈ ਹੈ ।
Previous Postਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਸੰਗਰੂਰ ਜਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ
Next Postਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਕੀਤਾ ਵੱਡਾ ਹੁਕਮ, ਜੇਲਾਂ ਨੂੰ ਲੈਕੇ ਲਿਆ ਇਹ ਫੈਸਲਾ