ਅਚਾਨਕ ਆਏ ਕੇਸਾਂ ਦਾ ਕਰਕੇ 10 ਦਿਨਾਂ ਲਈ 61 ਪਿੰਡਾਂ ਚ ਲਾਕਡਾਊਨ ਦਾ ਹੋ ਗਿਆ ਐਲਾਨ ਏਥੇ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਕਰੋਨਾ ਕੇਸਾਂ ਨੂੰ ਕਾਬੂ ਪਾਉਣ ਲਈ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਕਈ ਜਗਾ ਉਪਰ ਤਾਲਾਬੰਦੀ ਕਰ ਦਿੱਤੀ ਗਈ ਸੀ। ਓਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ, ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਢਿੱਲ ਦੇ ਦਿੱਤੀ ਗਈ ਸੀ। ਪਰ ਦੇਸ਼ ਦੇ ਕਈ ਸੂਬਿਆਂ ਵਿੱਚ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਬਹੁਤ ਸਾਰਿਆਂ ਸੂਬਿਆਂ ਵੱਲੋਂ ਫਿਰ ਤੋ ਕਰੋਨਾ ਪਾਬੰਦੀ ਜਾਰੀ ਕੀਤੀਆਂ ਜਾ ਰਹੀਆਂ ਹਨ।

ਹੁਣ ਇੱਥੇ ਅਚਾਨਕ ਕਰੋਨਾ ਕੇਸਾਂ ਦੇ ਵਧਣ ਕਾਰਨ 10 ਦਿਨਾਂ ਲਈ 61 ਪਿੰਡਾਂ ਵਿੱਚ ਦੁਬਾਰਾ ਤੋਂ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮਹਾਰਾਸ਼ਟਰ ਵਿੱਚ ਸਭ ਤੋਂ ਜ਼ਿਆਦਾ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਵਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜਿੱਥੇ ਪਹਿਲਾਂ ਮੁੰਬਈ ਦੇ ਵਿਚ ਬਹੁਤ ਜਿਆਦਾ ਕੇਸ ਵਧਣ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਜਿਲ੍ਹਾ ਬਣ ਗਿਆ ਸੀ।

ਉੱਥੇ ਹੀ ਹੁਣ ਅਹਿਮਦਨਗਰ ਵੀ ਦੂਜੇ ਨੰਬਰ ਉੱਪਰ ਆ ਚੁੱਕਾ ਹੈ। ਜਿਥੇ ਲਗਾਤਾਰ 400 ਤੋਂ 500 ਕਰੋਨਾ ਦੇ ਨਵੇਂ ਮਾਮਲੇ ਰੋਜ਼ਾਨਾ ਸਾਹਮਣੇ ਆ ਰਹੇ ਹਨ। ਇਸ ਜ਼ਿਲ੍ਹੇ ਅਧੀਨ ਆਉਣ ਵਾਲੇ ਵੱਧ ਪ੍ਰਭਾਵਤ ਹੋਣ ਵਾਲੇ 61 ਪਿੰਡਾਂ ਵਿਚ ਹੁਣ ਸਰਕਾਰ ਵੱਲੋਂ ਤਾਲਾਬੰਦੀ ਕੀਤੇ ਜਾਣ ਦਾ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ। ਜਿਸ ਸਦਕਾ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਇਸ ਬਾਰੇ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਦੇ ਇਨ੍ਹਾਂ ਪਿੰਡਾਂ ਵਿਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ।

ਇਸ ਲਈ ਜ਼ਿਲ੍ਹੇ ਦੇ 61 ਪਿੰਡਾਂ ਵਿਚ 10 ਦਿਨਾਂ ਲਈ 4 ਅਕਤੂਬਰ ਤੱਕ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਉੱਥੇ ਹੀ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਇਹਨਾਂ ਪ੍ਰਭਾਵਿਤ ਪਿੰਡਾਂ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪ੍ਰਭਾਵਿਤ ਹੋਣ ਵਾਲੇ ਇਨ੍ਹਾਂ ਖੇਤਰਾਂ ਵਿੱਚ ਪੰਜ ਤੋਂ ਵਧੇਰੇ ਵਿਅਕਤੀਆਂ ਇਕੱਠੇ ਨਹੀਂ ਹੋ ਸਕਦੇ ਹਨ।