ਅਚਾਨਕ ਆਏ ਜਿਆਦਾ ਕੇਸਾਂ ਨੂੰ ਦੇਖਦੇ ਇਥੇ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਟੀਕਾਕਰਨ ਦੇ ਜ਼ਰੀਏ ਜਿਥੇ ਇਸ ਕਰੋਨਾ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਚੀਨ ਤੋਂ ਸ਼ੁਰੂ ਹੋਣ ਵਾਲੀ ਮਹਾਮਾਰੀ ਨੇ ਸਭ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ ਅਤੇ ਸਭ ਤੋਂ ਵਧੇਰੇ ਪ੍ਰਭਾਵਤ ਅਮਰੀਕਾ ਹੋਇਆ ਸੀ। ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਤੱਕ ਵੀ ਕੀਤੀ ਗਈ ਸੀ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਦੇ ਚਲਦੇ ਹੋਏ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਕਰੋਨਾ ਪਾਬੰਦੀਆਂ ਅਤੇ ਟੀਕਾਕਰਨ ਦੇ ਜ਼ਰੀਏ ਜਿਥੇ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਸੀ। ਉੱਥੇ ਹੀ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਕਰੋਨਾ ਦੇ ਨਵੇਂ ਰੂਪ ਨੇ ਫਿਰ ਤੋਂ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਕਰ ਦਿੱਤਾ ਹੈ।

ਹੁਣ ਇਥੇ ਅਚਾਨਕ ਹੀ ਜ਼ਿਆਦਾ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਦਾ ਐਲਾਨ ਕਰ ਦਿਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਨਵੇਂ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਉਥੇ ਹੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਿਤ ਇਕ ਟਾਪੂ ਦੇਸ਼ ਵਿੱਚ ਵੀ ਤਾਲਾਬੰਦੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਵਿਦੇਸ਼ ਤੋਂ ਆਉਣ ਵਾਲੇ ਬਹੁਤ ਸਾਰੇ ਯਾਤਰੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਕਿਰੀਬਾਤੀ ਦੇਸ਼ ਵਿੱਚ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ।

ਕਿਉਂਕਿ ਇੱਥੇ ਫਿਜੀ ਤੋਂ ਆਈ ਇਕ ਉਡਾਣ ਵਿਚ 36 ਲੋਕ ਕਰੋਨਾ ਸੰਕਰਮਿਤ ਪਾਏ ਗਏ ਸਨ। ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ 4 ਲੋਕ ਹੋਰ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹੀ ਦੇਸ਼ ਅੰਦਰ ਤਾਲਾਬੰਦੀ ਕਰਨ ਦਾ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ।

ਉੱਥੇ ਹੀ ਸਮਾਜਕ ਇਕੱਠਾਂ ਉਪਰ ਵੀ ਪਾਬੰਦੀ ਲਾਗੂ ਕੀਤੀ ਗਈ ਹੈ। ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੇ ਗਏ ਨਵੇਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਲੋਕਾਂ ਨੂੰ ਘਰ ਵਿਚ ਰਹਿਣ ਵਾਸਤੇ ਆਖਿਆ ਗਿਆ ਹੈ। ਦੱਸਿਆ ਗਿਆ ਹੈ ਕਿ ਪਿਛਲੇ 10 ਮਹੀਨਿਆਂ ਵਿਚ ਪਹਿਲੀ ਵਾਰ ਇਕ ਅੰਤਰਰਾਸ਼ਟਰੀ ਉਡਾਣ ਉਥੇ ਪਹੁੰਚੀ ਸੀ। ਪਰ ਇਹਨਾਂ ਯਾਤਰੀਆਂ ਦੇ ਕਰੋਨਾ ਸੰਕਰਮਿਤ ਹੋਣ ਕਾਰਨ ਹੀ ਤਾਲਾਬੰਦੀ ਕਰ ਦਿੱਤੀ ਗਈ ਹੈ।