ਅਚਾਨਕ ਆਮ ਆਦਮੀ ਪਾਰਟੀ ਨੇ ਕੀਤਾ ਇਹ ਵੱਡਾ ਬਦਲਾਵ – ਆ ਰਹੀ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਦੇਖੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਵਿੱਚ ਵੀ ਖੁਸ਼ੀ ਦੇਖੀ ਜਾ ਰਹੀ ਹੈ ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਤ ਸਿੰਘ ਮਾਨ ਵੱਲੋਂ ਜਿੱਥੇ ਆਪਣੇ ਕੈਬਨਿਟ ਦਾ ਗਠਨ ਕੀਤਾ ਗਿਆ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਉਪਰ ਕਈ ਤਰਾਂ ਦੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਨੂੰ ਇਹ ਐਲਾਨ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।

ਹੁਣ ਅਚਾਨਕ ਹੀ ਆਮ ਆਦਮੀ ਪਾਰਟੀ ਵੱਲੋਂ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਸਭਾ ਵਿੱਚ ਭੇਜੇ ਜਾਣ ਵਾਸਤੇ ਆਪਣੇ ਮੈਬਰਾਂ ਦੇ ਨਾਮ ਅਗੇ ਲਿਆਦੇ ਗਏ ਸਨ ਉਥੇ ਹੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਹੇ ਆਗੂ ਰਾਘਵ ਚੱਡਾ ਨੂੰ ਵੀ ਆਮ ਆਦਮੀ ਪਾਰਟੀ ਵੱਲੋ ਵੱਡੀ ਜ਼ਿੰਮੇਵਾਰੀ ਦਿੰਦਿਆਂ ਹੋਇਆ ਰਾਜ ਸਭਾ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਤੋਂ ਇਲਾਵਾ ਜਿੱਥੇ ਪਹਿਲਾਂ ਕ੍ਰਿਕਟਰ ਹਰਭਜਨ ਮਾਨ ਦਾ ਨਾਮ ਸਾਹਮਣੇ ਆ ਰਿਹਾ ਸੀ।

ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਇੰਚਾਰਜ ਰਾਘਵ ਚੱਡਾ ਦੀ ਜਗ੍ਹਾ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਸਹਿ ਇੰਚਾਰਜ ਡਾਕਟਰ ਸੰਦੀਪ ਪਾਠਕ ਨੂੰ ਬਣਾਇਆ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਪਹਿਲੇ ਸਹਿ ਇੰਚਾਰਜ ਰਾਘਵ ਚੱਡਾ ਨੂੰ ਰਾਜ ਸਭਾ ਮੈਂਬਰ ਬਣਾਇਆ ਜਾ ਰਿਹਾ ਹੈ।

ਜਿਨ੍ਹਾਂ ਵੱਲੋਂ ਪੰਜਾਬ ਵਿੱਚ ਹੋਈਆਂ 2022 ਦੀਆਂ ਚੋਣਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਗਈ ਹੈ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਸਮੇਂ-ਸਮੇਂ ਤੇ ਚੋਣ ਪ੍ਰਚਾਰ ਵਿਚ ਸ਼ਾਮਲ ਹੁੰਦੇ ਰਹੇ ਹਨ। ਨਵੇਂ ਚੁਣੇ ਗਏ ਸਹਿ ਇੰਚਾਰਜ ਡਾਕਟਰ ਸੰਦੀਪ ਪਾਠਕ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਵਿੱਚ ਭੋਤਿਕ ਵਿਗਿਆਨ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਆਮ ਆਦਮੀ ਪਾਰਟੀ ਦੀ ਜਿੱਤ ਵਿਚ ਜਿਥੇ ਉਨ੍ਹਾਂ ਵੱਲੋਂ ਅਹਿਮ ਭੂਮਿਕਾਵਾਂ ਨਿਭਾਈਆਂ ਗਈਆਂ ਹਨ।