ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਦੇਸ਼ ਅੰਦਰ ਕਰੋਨਾ ਨੂੰ ਕੁਝ ਠੱਲ੍ਹ ਪੈਣ ਤੋਂ ਬਾਅਦ ਹੁਣ ਹਾਲਾਤ ਆਮ ਵਾਂਗ ਹੋ ਗਏ ਹਨ ਉਥੇ ਹੀ ਕਈ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਰਾਜਨੀਤਿਕ ਜਗਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਵਿਚ ਵੱਖ-ਵੱਖ ਪਾਰਟੀਆਂ ਦੇ ਵਿਧਾਇਕ ਅਤੇ ਵਰਕਰ ਅਪਣੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸਿਲਸਲਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚਲਦਾ ਆ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿਚ ਆਏ ਹਨ।
ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਉੱਥੇ ਹੀ ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਥੇ ਮੁੱਖ ਮੰਤਰੀ ਦੀ ਗੰਭੀਰ ਹਾਲਤ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਰਾਜਸਥਾਨ ਤੋਂ ਸਾਹਮਣੇ ਆਈ ਹੈ ਜਿੱਥੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਮੁੱਖ ਮੰਤਰੀ ਇਸ ਸਮੇਂ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਹਨ। ਤੇ ਉਨ੍ਹਾਂ ਦੀ ਸਿਹਤ ਵਿਚ ਕਾਫੀ ਹੱਦ ਤੱਕ ਸੁਧਾਰ ਦੱਸਿਆ ਜਾ ਰਿਹਾ ਹੈ। ਵੀਰਵਾਰ ਨੂੰ ਅਚਾਨਕ ਮੁੱਖ ਮੰਤਰੀ ਗਹਿਲੋਤ ਦੀ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ ਸੀ। ਕਿਉਂਕਿ ਉਨ੍ਹਾਂ ਨੂੰ ਅਚਾਨਕ ਹੀ ਸਾਹ ਲੈਣ ਵਿਚ ਤਕਲੀਫ ਅਤੇ ਦਰਦ ਹੋਇਆ,ਜਿਸ ਕਾਰਨ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਹੀ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਜਿੱਥੇ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਈਸੀਜੀ ਅਤੇ ਜਾਂਚ ਲਈ ਹੋਰ ਕਈ ਟੈਸਟ ਕੀਤੇ ਗਏ। ਜਿਸ ਵਿਚ ਉਨ੍ਹਾਂ ਦੇ ਆਰਟਰੀ ਵਿੱਚ 90 ਫੀਸਦੀ ਬਲਾਕੇਜ ਹੋਣ ਦਾ ਆਖਿਆ ਗਿਆ ਸੀ। ਜਿਸ ਤੋਂ ਬਾਅਦ ਹਸਪਤਾਲ ਵਿੱਚ ਉਨ੍ਹਾਂ ਦੇ ਇਕ ਸਟੈਂਟ ਲਗਾਇਆ ਗਿਆ ਅਤੇ ਐਂਜਿਓਪਲਾਸਟੀ ਕੀਤੀ ਗਈ। ਵੀਰਵਾਰ ਨੂੰ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੇ ਨਿਵਾਸ ਸਥਾਨ ਤੇ ਮੌਜੂਦ ਸਟਾਫ ਅਤੇ ਮੈਡੀਕਲ ਮੰਤਰੀ ਡਾਕਟਰ ਰਘੂ ਸ਼ਰਮਾ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ।
Previous Postਪੰਜਾਬ ਚ ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ
Next Postਪਹਾੜਾਂ ਚ ਫਿਰ ਕੁਦਰਤ ਨੇ ਮਚਾਈ ਇਹ ਤਬਾਹੀ , ਬਚਾਅ ਕਾਰਜ ਜੋਰਾਂ ਤੇ ਜਾਰੀ – ਤਾਜਾ ਵੱਡੀ ਖਬਰ