ਅਚਾਨਕ ਇਥੇ ਸੋਮਵਾਰ ਤੱਕ ਲਈ ਹੋ ਗਿਆ ਕਰਫਿਊ ਦਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਸੂਬਿਆਂ ਵਿਚ ਮੁੜ ਤੋਂ ਹਾਵੀ ਹੁੰਦੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ। ਇਸ ਕਰੋਨਾ ਕਾਰਨ ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿਥੇ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੁੰਬਈ ਵਿਚ ਕਈ ਫਿਲਮੀ ਹਸਤੀਆਂ ਵੀ ਕਰੋਨਾ ਦੀ ਚਪੇਟ ਵਿੱਚ ਆ ਗਈਆਂ ਹਨ । ਮਹਾਰਾਸ਼ਟਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਕੇਸਾਂ ਵਿੱਚ ਤੇਜ਼ੀ ਦੇਖੀ ਜਾ ਰਹੀ ਹੈ। ਜਿਨ੍ਹਾਂ ਵਿੱਚ ਪੰਜਾਬ , ਉੱਤਰ ਪ੍ਰਦੇਸ਼, ਝਾਰਖੰਡ, ਮੱਧ ਪ੍ਰਦੇਸ਼, ਆਦਿ ਸ਼ਾਮਲ ਹਨ।

ਅਚਾਨਕ ਇੱਥੇ ਸੋਮਵਾਰ ਤੱਕ ਲਈ ਹੋ ਗਿਆ ਕਰਫਿਊ ਦਾ ਐਲਾਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਭ ਸੂਬੇ ਦੀਆਂ ਸਰਕਾਰਾਂ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਪੇਡੂਚਰੀ ਸਰਕਾਰ ਵੱਲੋਂ ਸੂਬੇ ਅੰਦਰ ਕਰਫਿਊ ਨੂੰ 3 ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਕਿਉਂਕਿ ਪੁਡੂਚੇਰੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,258 ਨਵੇਂ ਮਾਮਲੇ ਸਾਹਮਣੇ ਆਏ ਹਨ।

ਉੱਥੇ ਹੀ 24 ਘੰਟਿਆਂ ਦੇ ਦੌਰਾਨ ਹੀ ਦਸ ਮਰੀਜ਼ਾਂ ਦੀ ਜਾਨ ਵੀ ਇਸ ਕਰੋਨਾ ਦੇ ਕਾਰਨ ਚਲੇ ਗਈ ਹੈ।ਮੌਜੂਦਾ ਸਮੇਂ ਵਿੱਚ ਸੂਬੇ ਅੰਦਰ 8,000 ਤੋਂ ਵਧੇਰੇ ਮਰੀਜ਼ ਕਰੋਨਾ ਵਾਇਰਸ ਦੀ ਲਪੇਟ ਵਿਚ ਆਏ ਹੋਏ ਹਨ। ਇਨ੍ਹਾਂ ਹਾਲਾਤਾਂ ਨੂੰ ਵੇਖਦੇ ਹੋਏ ਦੋ ਦਿਨਾਂ ਦੌਰਾਨ ਕੇਸਾਂ ਨੂੰ ਵੇਖ ਕੇ ਸਰਕਾਰ ਵੱਲੋਂ ਸੂਬੇ ਵਿਚ ਕਰਫਿਊ ਨੂੰ 3 ਮਈ ਤੱਕ ਵਧਾਉਣ ਲਈ ਆਖਿਆ ਗਿਆ ਹੈ। ਇਸ ਕਰਫਿਊ ਦੌਰਾਨ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਵਾਹਨਾਂ ਨੂੰ ਹੀ ਆਉਂਣ ਜਾਣ ਦੀ ਇਜ਼ਾਜ਼ਤ ਦਿਤੀ ਗਈ ਹੈ।

ਮਦਰਾਸ ਹਾਈ ਕੋਰਟ ਨੇ ਵੀ ਤਾਮਿਲਨਾਡੂ ਅਤੇ ਪੇਂਡੂਚੇਰੀ ਸਰਕਾਰਾਂ ਨੂੰ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੌਰਾਨ ਵੀ ਕਰੋਨਾ ਦੇ ਮਾਮਲਿਆਂ ਵਿਚ ਹੋਏ ਵਾਧੇ ਨੂੰ ਰੋਕਣ ਲਈ ਅਤੇ 1- 2 ਮਈ ਨੂੰ ਤਾਲਾਬੰਦੀ ਕਰਨ ਦਾ ਸੁਝਾਅ ਦਿੱਤਾ ਸੀ। ਉਥੇ ਹੀ ਰਾਜ ਵਿੱਚ ਹੋਣ ਵਾਲੀਆਂ ਮੀਟਿੰਗਾਂ ਅਤੇ ਕਿਸੇ ਵੀ ਤਰ੍ਹਾਂ ਦੀ ਭੀੜ ਉਪਰ ਪਾਬੰਦੀ ਲਾਗੂ ਕੀਤੀ ਗਈ ਹੈ। ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।