ਅਚਾਨਕ ਇਥੋਂ ਅੰਤਰਰਾਸ਼ਟਰੀ ਯਾਤਰਾ ਦੇ ਬਾਰੇ ਚ ਆ ਗਈ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਜਿਥੇ ਸਾਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ। ਉੱਥੇ ਹੀ ਅਜੇ ਵੀ ਬਹੁਤ ਸਾਰੇ ਦੇਸ਼ ਕਰੋਨਾ ਦੀ ਚਪੇਟ ਵਿੱਚ ਆਏ ਹੋਏ ਹਨ। ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਉੱਪਰ ਵੀ ਪੂਰਨ ਰੂਪ ਨਾਲ ਪਾਬੰਦੀ ਲਾ ਦਿੱਤੀ ਗਈ ਸੀ। ਕੁਝ ਖਾਸ ਸਮਝੌਤੇ ਦੇ ਤਹਿਤ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਕਰੋਨਾ ਟੀਕਾਕਰਣ ਹੋਣ ਤੋਂ ਬਾਅਦ ਅਤੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਹਵਾਈ ਉਡਾਨਾਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਸਦੇ ਨਾਲ ਹੀ ਕਰੋਨਾ ਪਾਬੰਦੀਆਂ ਨੂੰ ਵੀ ਜਾਰੀ ਰੱਖਿਆ ਜਾ ਰਿਹਾ ਹੈ। ਹੁਣ ਅਚਾਨਕ ਏਥੋਂ ਅੰਤਰਰਾਸ਼ਟਰੀ ਯਾਤਰਾ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕਰ ਦਿੱਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਪਿਛਲੇ ਸਾਲ ਤੋਂ ਹੀ ਉਡਾਣਾਂ ਨੂੰ ਰੋਕਿਆ ਗਿਆ ਸੀ। ਜਿਸ ਕਾਰਨ ਯਾਤਰੀਆਂ ਨੂੰ ਵਾਪਸ ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਹੁਣ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਪਾਬੰਦੀਆਂ ਦੇ ਨਾਲ ਆਪਣੀਆਂ ਸਰਹੱਦਾਂ ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਜਲਦੀ ਹੀ ਅੰਤਰ ਰਾਸ਼ਟਰੀ ਸਰਹੱਦ ਨੂੰ ਖੋਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਛੋਟ ਦਿੱਤੀ ਜਾਵੇਗੀ ਜਿਨ੍ਹਾਂ ਦੇਸ਼ਾਂ ਵਿੱਚ 80 ਫੀਸਦੀ ਤੱਕ ਟੀਕਾਕਰਣ ਹੋ ਚੁਕਾ ਹੈ। ਉੱਥੇ ਹੀ ਆਸਟ੍ਰੇਲੀਆ ਆਉਣ ਵਾਲੇ ਲੋਕਾਂ ਲਈ ਘਰ ਵਿੱਚ ਇਕਾਂਤਵਾਸ ਸਿਸਟਮ ਨਵੰਬਰ ਤੋਂ ਲਾਗੂ ਕੀਤੇ ਜਾਣ ਦੀ ਉਮੀਦ ਪ੍ਰਗਟਾਈ ਗਈ ਹੈ। ਆਸਟਰੇਲੀਆ ਸਰਕਾਰ ਵੱਲੋਂ ਜਿਥੇ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਪਿਛਲੇ ਸਾਲ ਮਾਰਚ 2020 ਤੋਂ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਲੀਹ ਤੇ ਲਿਆਇਆ ਜਾ ਰਿਹਾ ਹੈ।

ਸਰਕਾਰ ਵੱਲੋਂ ਪਹਿਲਾਂ ਕੁਝ ਲੋਕਾਂ ਨੂੰ ਜ਼ਰੂਰਤ ਤੇ ਸਮੇਂ ਅਤੇ ਵਪਾਰਕ ਦੇ ਕਾਰਨ ਹੀ ਦੇਸ਼ ਛੱਡਣ ਦੀ ਇਜ਼ਾਜ਼ਤ ਦਿੱਤੀ ਗਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਹੁਣ ਸਹੀ ਸਮਾਂ ਆ ਗਿਆ ਹੈ ਕਿ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਵਾਪਸ ਉਨ੍ਹਾਂ ਦੇ ਅਨੁਸਾਰ ਜੀਣ ਦਾ ਮੌਕਾ ਦਿੱਤਾ ਜਾਵੇ। ਉੱਥੇ ਹੀ ਹੋਰ ਦੇਸ਼ਾਂ ਤੋਂ ਅਸਟ੍ਰੇਲੀਆ ਵਾਪਸ ਆਉਣ ਵਾਲੇ ਲੋਕਾਂ ਲਈ ਵੀ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ।