ਅਚਾਨਕ ਓਮੀਕ੍ਰੋਨ ਦਾ ਕਰਕੇ ਹੁਣੇ ਹੁਣੇ ਇਥੇ ਨਾਈਟ ਕਰਫਿਊ ਦਾ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਵਿਚ ਨਵਾਂ ਵੈਰੀਐਂਟ ਫੈਲ ਚੁੱਕਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਮਰੀਕਾ ਕੈਨੇਡਾ ਅਤੇ ਹੋਰ ਕਈ ਦੇਸ਼ਾਂ ਵੱਲੋਂ ਇੱਥੇ ਦੱਖਣੀ ਅਫਰੀਕਾ ਅਤੇ ਹੋਰ ਦੱਖਣੀ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਕਈ ਦੇਸ਼ਾਂ ਵਿੱਚ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਨਵੇਂ ਵਾਇਰਸ ਦੇ ਵਾਧੇ ਨੂੰ ਰੋਕਿਆ ਜਾ ਸਕੇ। ਭਾਰਤ ਦੇ ਵਿੱਚ ਵੀ ਇਸ ਦੇ ਕੇਸ ਸਾਹਮਣੇ ਆਉਣ ਕਾਰਨ ਸਰਕਾਰ ਚਿੰਤਾ ਵਿੱਚ ਹੈ ਅਤੇ ਦਿੱਲੀ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਜਿਥੇ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨ ਤੇ ਰੋਕ ਲਗਾ ਦਿਤੀ ਗਈ ਹੈ।

ਹੁਣ ਓਮੀਕਰੋਨ ਦਾ ਕਰਕੇ ਇੱਥੇ ਵੀ ਰਾਤ ਦਾ ਕਰਫਿਊ ਲਗਾਏ ਜਾਣ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੇਸ਼ ਅੰਦਰ ਵਧ ਰਹੇ ਨਵੇਂ ਵਾਇਰਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਪਾਬੰਦੀ ਲਗਾਈ ਜਾਣ ਦੇ ਆਦੇਸ਼ ਦਿੱਤੇ ਜਾ ਰਹੇ ਹਨ ਤੇ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਉੱਤਰ ਪ੍ਰਦੇਸ਼ ਦੇ ਵਿੱਚ ਵੀ ਨਵੇਂ ਵਾਇਰਸ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੋਣ ਵਾਲੇ ਜਨਤਕ ਅਤੇ ਵਿਆਹ ਸਮਾਗਮਾਂ ਵਿੱਚ ਵੀ ਕਰੋਨਾ ਪ੍ਰੋਟੋਕੋਲ ਜਾਰੀ ਕਰ ਦਿੱਤੇ ਗਏ ਹਨ।

ਉਥੇ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ 200 ਕਰ ਦਿੱਤੀ ਗਈ ਹੈ। ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਉਥੇ ਹੀ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕ੍ਰਿਸਮਸ ਅਤੇ ਨਵੇਂ ਸਾਲ ਦੇ ਸਮਾਗਮਾਂ ਨੂੰ ਦੇਖਦੇ ਹੋਏ ਲੋਕਾਂ ਵਿਚ ਕੀਤੇ ਜਾਣ ਵਾਲੇ ਜਸ਼ਨਾਂ ਦੇ ਕਾਰਨ ਸੂਬੇ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਲਗਾ ਕੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਕਰਫ਼ਿਊ ਜਿੱਥੇ ਸੂਬੇ ਵਿੱਚ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ। ਉੱਥੇ ਹੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਦਮ ਚੁੱਕੇ ਜਾਣਗੇ। ਜਿੱਥੇ ਹੁਣ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਉਥੇ ਹੀ ਇਸ ਤੋਂ ਪਹਿਲਾਂ ਕੱਲ੍ਹ ਮੱਧ ਪ੍ਰਦੇਸ਼ ਵਿੱਚ ਵੀ ਰਾਤ ਦਾ ਕਰਫਿਊ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਸਨ।