ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚਲੋ ਦਿੱਲੀ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨਾ ਦਾ ਅੰਦੋਲਨ ਛੇਵੇਂ ਦਿਨ ਵਿੱਚ ਚੱਲ ਰਿਹਾ ਹੈ। ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਜਿਸ ਤੋ ਬਾਅਦ ਅੱਜ ਦਿੱਲੀ ਦੇ ਸਭ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਸਭ ਪਾਸੇ ਕਿਸਾਨ ਜੱਥੇ ਬੰਦੀਆਂ ਵੱਲੋਂ ਧਰਨਾ ਲਗਾ ਕੇ ਇਹ ਰਸਤੇ ਬੰਦ ਕੀਤੇ ਗਏ ਹਨ।
ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਸੰਘਰਸ਼ ਜਾਰੀ ਰਹੇਗਾ। ਅੱਜ ਅਚਾਨਕ ਕਿਸਾਨਾਂ ਨੇ ਇਕ ਵੱਡਾ ਐਲਾਨ ਕੀਤਾ ਹੈ । ਜਿਸ ਕਾਰਨ ਮੋਦੀ ਸਰਕਾਰ ਨੂੰ ਵੀ ਚਿੰ-ਤਾ ਪੈ ਗਈ ਹੈ । ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਸ ਵਿੱਚ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਭ ਕੁਝ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਦਰਸ਼ਨ ਪਾਲ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਗਿਆ ਹੈ।
ਅੱਜ ਕਿਸਾਨਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਵਾਈ ਗਈ। ਜਿਸ ਵਿਚ ਉਨ੍ਹਾਂ ਸਰਕਾਰ ਨੂੰ ਕਿਹਾ ਹੈ ਕਿ ਅਸੀਂ ਲਿਖਤੀ ਤੌਰ ਉਤੇ ਲਿਖ ਕੇ ਦੇਣ ਲਈ ਤਿਆਰ ਹਾਂ ਕਿ ਸਾਨੂੰ ਇਹਨਾਂ ਕਨੂੰਨਾਂ ਵਿੱਚ ਕੀ ਮੁ-ਸ਼-ਕ-ਲ ਹੈ। ਦਰਸ਼ਨ ਪਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਜਥੇਬੰਦੀਆਂ ਵਿਚਕਾਰ ਪਾੜਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਕਿਸਾਨਾਂ ਵੱਲੋਂ ਇਕ ਛੋਟੀ ਕਮੇਟੀ ਕਦੇ ਵੀ ਨਹੀਂ ਬਣਾਈ ਜਾਵੇਗੀ। ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਹੈ ਕਿ ਸੰਸਦ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਦੱਸ ਪੰਨਿਆਂ ਦਾ ਖਰੜਾ ਭੇਜਿਆ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ 5 ਦਸੰਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂ- ਕੇ ਜਾਣਗੇ। ਇਸ ਸੰਘਰਸ਼ ਵਿਚ ਸਭ ਲੋਕ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਰਹੇ ਹਨ। ਜਿਸ ਦੇ ਤਹਿਤ ਖਿਡਾਰੀਆਂ ਵੱਲੋਂ ਪੁਰਸਕਾਰ ਵਾਪਸ ਦਿੱਤੇ ਜਾਣਗੇ। ਕਿਸਾਨ ਸੰਗਠਨ ਦੇ ਆਗੂ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਉੜੀਸਾ ਵਿੱਚ ਵੀ ਕਿਸਾਨ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂ ਸ਼ਿਵ ਕੁਮਾਰ ਕੱਕੜ ਨੇ ਵੀ ਕਿਹਾ ਹੈ ਕਿ ਅਗਰ ਕੇਂਦਰ ਸਰਕਾਰ ਖੇਤੀ ਕਨੂੰਨਾਂ ਨੂੰ ਵਾਪਸ ਨਹੀ ਲੈਂਦੀ ਤਾਂ ਹਰ ਪਾਸੇ ਤੋਂ ਬੰਦ ਕਰ ਦਿੱਤਾ ਜਾਵੇਗਾ। ਦਿੱਲੀ ਦੇ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਏਨੀਆਂ ਹੋਈਆਂ ਮੌਤਾਂ
Next Postਅਮਰੀਕਾ ਤੋਂ ਵੀਜ਼ਿਆਂ ਦੇ ਬਾਰੇ ਚ ਆ ਗਈ ਇਹ ਵੱਡੀ ਤਾਜਾ ਖਬਰ , ਜਨਤਾ ਚ ਛਾਈ ਖੁਸ਼ੀ