ਅਚਾਨਕ ਗੁੱਸੇ ਚ ਲਾਲ ਹੋ ਕੇ ਸੁਖਬੀਰ ਬਾਦਲ ਨੇ ਕਰਤਾ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਇੰਨ੍ਹੀ ਦਿਨੀਂ ਕਰੋਨਾ ਦਾ ਕਹਿਰ ਵਧ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਦੇ ਵਧ ਰਹੇ ਕੇਸ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਲਈ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਵਧੇਰੇ ਸਖਤੀ ਕੀਤੀ ਗਈ ਹੈ। ਜਿੱਥੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਜਿਲ੍ਹਿਆਂ ਵਿੱਚ ਵੀ ਕੁਝ ਥਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਇਨ੍ਹਾਂ ਦਿਨਾਂ ਦੇ ਵਿਚ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ।

ਉੱਥੇ ਹੀ ਕੁੱਝ ਹੋਰ ਮਾਮਲਿਆਂ ਨੂੰ ਲੈ ਕੇ ਵੀ ਸਿਆਸੀ ਪਾਰਟੀਆਂ ਚਰਚਾ ਦਾ ਵਿਸ਼ਾ ਬਣੀਆ ਹੋਈਆ ਹਨ। ਅਚਾਨਕ ਗੁੱਸੇ ਵਿੱਚ ਲਾਲ ਹੋ ਕੇ ਸੁਖਬੀਰ ਬਾਦਲ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਫਿਰ ਚਰਚਾ ਵਿੱਚ ਚੱਲ ਰਿਹਾ ਕੋਟਕਪੂਰਾ ਫਾਇਰਿੰਗ ਕੇਸ ਮੁੜ ਵਿਵਾਦਾਂ ਦੇ ਘੇਰੇ ਵਿੱਚ ਆ ਗਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਗਏ ਆਰੋਪਾਂ ਨੂੰ ਝੂਠੇ ਸਾਬਤ ਕਰਦੇ ਹੋਏ ਕਿਹਾ ਗਿਆ ਹੈ ਕਿ ਮੇਰੇ ਵਕੀਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ, ਤੇ ਮੈਨੂੰ ਬਦਨਾਮ ਕਰਨ ਲਈ ਰਚੀ ਜਾ ਰਹੀ ਸਾਜਿਸ਼ ਦਾ ਵੀ ਜਲਦ ਹੀ ਬੇਨਕਾਬ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਤੇ ਨਕੇਲ ਕੱਸਣ ਦੀ ਬਜਾਏ ਕਾਂਗਰਸ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇਸਤੇਮਾਲ ਰਾਜਨੀਤੀ ਕਰਨ ਲਈ ਕੀਤਾ ਜਾ ਰਿਹਾ ਹੈ।

ਸੁਖਬੀਰ ਬਾਦਲ ਨੇ ਆਖਿਆ ਹੈ ਕਿ ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਗਵਾਹ ਅਜੀਤ ਸਿੰਘ ਨੂੰ ਉਹ ਕਦੇ ਵੀ ਨਹੀਂ ਮਿਲੇ ਤੇ ਨਾ ਹੀ ਕੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਦੇਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਖੁਮਾਰ ਚੜ੍ਹਿਆ ਹੋਇਆ ਸੀ।

ਉਨ੍ਹਾਂ ਕਿਹਾ ਕਿ ਸੀਨੀਅਰ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਚਿੱਠੀ ਦਾ ਤਰੀਕਾ ਵਰਤ ਰਿਹਾ ਹੈ। ਉਥੇ ਹੀ ਆਈਜੀ ਵੱਲੋਂ ਆਪਣੇ ਅਹੁਦੇ ਦੀ ਘੋਰ ਦੁਰਵਰਤੋਂ ਦਾ ਮਾਮਲਾ ਹੈ ਤਾਂ ਕਿ ਦੋਸ਼ੀਆਂ ਨੂੰ ਫੜਨ ਦੀ ਬਜਾਇ ਆਪਣੇ ਰਾਜਨੀਤਕ ਆਕਾਵਾਂ ਨੂੰ ਖੁਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕੇ ਆਈ ਜੀ ਨੂੰ ਪਹਿਲਾਂ ਹੀ ਹਾਈ ਕੋਰਟ ਵਿੱਚ ਚੱਲ ਰਹੇ ਕੋਟਕਪੂਰਾ ਫਾਇਰਿੰਗ ਕੇਸ ਦੀ ਕਾਰਵਾਈ ਬਾਰੇ ਪਤਾ ਸੀ, ਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।