ਅਚਾਨਕ ਚੰਨੀ ਸਰਕਾਰ ਨੇ ਲੋਕਾਂ ਲਈ ਕਰਤਾ ਇੱਕ ਹੋਰ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਭਰਮਾਉਣ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਦੇ ਕੰਮਾਂ ਨੂੰ ਦੇਖਦੇ ਹੋਏ ਜਿੱਥੇ ਕਾਂਗਰਸੀ ਵਿਧਾਇਕਾਂ ਵੱਲੋਂ ਅਗਲੀਆਂ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਾਹਮਣੇ ਲਿਆਉਣ ਦੀ ਮੰਗ ਕੀਤੀ ਗਈ ਸੀ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਕਾਂਗਰਸ ਪਾਰਟੀ ਵਲੋਂ ਬਿਨਾ ਮੁੱਖ ਮੰਤਰੀ ਦੇ ਚਿਹਰੇ ਤੋਂ ਹੀ ਚੋਣਾਂ ਲੜੀਆਂ ਜਾਣਗੀਆਂ।

ਹੁਣ ਚੰਨੀ ਸਰਕਾਰ ਵੱਲੋਂ ਲੋਕਾਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਸੂਬਾ ਸਰਕਾਰ ਵੱਲੋਂ ਭੂ-ਮਾਫ਼ੀਆ ਅਤੇ ਰੇਤ ਮਾਫੀਆ ਉੱਪਰ ਸ਼ਿਕੰਜ਼ਾ ਕੱਸਿਆ ਗਿਆ ਹੈ। ਉੱਥੇ ਹੀ ਹੁਣ ਕੇਬਲ ਮਾਫੀਆ ਉਪਰ ਵੀ ਸਿਕੰਜਾ ਕਸਣ ਦਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੇਬਲ ਮਾਫੀਏ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।

ਜਿਸ ਵਿਚ ਅੱਜ ਉਨ੍ਹਾਂ ਵੱਲੋਂ ਐਲਾਨ ਕਰਦੇ ਹੋਏ ਕੇਬਲ ਟੀ ਵੀ ਕਨੈਕਸ਼ਨ ਦੀ ਦਰ ਸੌ ਰੁਪਏ ਪ੍ਰਤੀ ਮਹੀਨਾ ਤੈਅ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਕੇਬਲ ਮਾਫੀਆ ਵੱਲੋਂ ਲੋਕਾਂ ਦਾ ਬਿਨਾ ਵਜਾਹ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਿਸ ਨੂੰ ਸੂਬਾ ਸਰਕਾਰ ਵੱਲੋਂ ਸਹਿਣ ਨਹੀਂ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਲੋਕਾਂ ਨੂੰ ਕੇਬਲ ਟੀਵੀ ਦੇ ਕੁਨੈਕਸ਼ਨ ਦਾ ਖਰਚਾ ਸੌ ਰੁਪਏ ਹਰ ਮਹੀਨੇ ਦੇਣ ਦਾ ਐਲਾਨ ਕੀਤਾ ਹੈ । ਅਤੇ ਆਖਿਆ ਗਿਆ ਹੈ ਕਿ ਇਸ ਤੋਂ ਵਧੇਰੇ ਪੈਸੇ ਦੇਣ ਦੀ ਜ਼ਰੂਰਤ ਨਹੀਂ ਹੈ।

ਅਗਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਕੋਈ ਵੀ ਉਲੰਘਣਾ ਕਰਦਾ ਹੈ ਜਾਂ ਕਿਸੇ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਮਿਲਣ ਤੇ ਅਜਿਹੇ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਸੂਬੇ ਅੰਦਰ ਕੇਵਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਤੇ ਖਤਮ ਕੀਤੇ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।