ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਹੀ ਸੂਬੇ ਅੰਦਰ ਕਰੋਨਾ ਕੇਸਾਂ ਵਿੱਚ ਬਹੁਤ ਜ਼ਿਆਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਪਹਿਲਾਂ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜੋ 30 ਅਪ੍ਰੈਲ ਤਕ ਲਗਾਤਾਰ ਬੰਦ ਰਹਿਣਗੇ। ਉਥੇ ਹੀ ਸੂਬਾ ਸਰਕਾਰ ਵੱਲੋਂ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ,
ਜੋ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਸੂਬਾ ਸਰਕਾਰ ਵੱਲੋਂ ਵੱਧ ਤੋਂ ਵੱਧ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਅਚਾਨਕ ਵਧੇ ਕਰੋਨਾ ਕਰਕੇ ਪੰਜਾਬ ਵਿੱਚ ਇੱਥੇ ਹੋ ਗਿਆ ਹੈ ਦੁਕਾਨਾਂ ਵਾਲਿਆਂ ਲਈ ਇਹ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਵਿੱਚ ਕਰੋਨਾ ਕੇਸਾਂ ਵਿੱਚ ਤੇਜ਼ੀ ਆ ਰਹੀ ਹੈ। ਜਿਥੇ ਰੋਜ਼ਾਨਾ ਜਿਲ੍ਹੇ ਅੰਦਰ 400 ਤੋਂ ਵਧੇਰੇ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋ ਪਹਿਲਾਂ ਹੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ,
ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹੋਰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਸਬੰਧੀ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਜਿੱਥੇ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਲਾਗੂ ਕੀਤੇ ਗਏ ਹਨ। ਉਥੇ ਹੀ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਵਿਦਿਅਕ ਅਦਾਰਿਆਂ ਦੇ ਅਧਿਆਪਕ ਪਹਿਲਾਂ ਵਾਂਗ ਹੀ ਸਕੂਲ ਆਉਣਗੇ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦੁਕਾਨਦਾਰਾਂ ਨੂੰ ਕਈ ਤਰਾਂ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਦੁਕਾਨਾਂ ਵਿੱਚ ਸਿਰਫ 10 ਬੰਦਿਆਂ ਦੇ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਗਈ ਹੈ।
ਜਿੱਥੇ ਸਮਾਜਿਕ, ਖੇਡਾਂ, ਸੱਭਿਆਚਾਰਕ ਨਾਲ ਸਬੰਧਤ ਇਕੱਠਾਂ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ। ਉਥੇ ਹੀ ਦੁਕਾਨਦਾਰਾਂ ਲਈ ਵੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਅਗਰ ਕੋਈ ਵੀ ਇਕੱਠਾ ਵਾਲੇ ਸਥਾਨਾਂ ਦੇ ਪ੍ਰਬੰਧਕਾਂ ਨੂੰ ਟੈਂਟ ਮੁਹਈਆ ਕਰਵਾਏਗਾ, ਉਸ ਦੁਕਾਨਦਾਰ ਦੇ ਖਿਲਾਫ ਅਤੇ ਇਕੱਠ ਕਰਨ ਵਾਲੇ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇਗੀ। ਜ਼ਿਲ੍ਹਾ ਜਲੰਧਰ ਦੇ ਅੰਦਰ ਸਿਆਸੀ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Previous Postਪੰਜਾਬ ਚ ਔਰਤਾਂ ਨੂੰ ਫ੍ਰੀ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਆ ਗਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ
Next Postਚੰਗੀ ਖਬਰ ਕਿਸਾਨਾਂ ਲਈ – ਕਿਸਾਨਾਂ ਦਾ ਗੁੱਸਾ ਦੇਖਕੇ ਹੁਣ ਲਿਆ ਗਿਆ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ