ਆਈ ਤਾਜਾ ਵੱਡੀ ਖਬਰ
ਫਰਵਰੀ ਦੇ ਅਖੀਰ ਤੋਂ ਹੀ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦਿਨ-ਬ-ਦਿਨ ਵਧ ਰਹੇ ਕਰੋਨਾ ਦੇ ਕੇਸ ਚਿੰ-ਤਾ ਦਾ ਵਿਸ਼ਾ ਬਣੇ ਹੋਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਅਹਿਮ ਫੈਸਲੇ ਲੈਂਦਿਆਂ ਹੋਇਆਂ ਕਈ ਪਾਬੰਦੀਆਂ ਲਾਗੂ ਕੀਤੀਆਂ ਹਨ, ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬਾ ਸਰਕਾਰ ਵੱਲੋਂ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ 10 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਇੰਨਡੋਰ 100 ਅਤੇ ਆਓਟਡੋਰ 200 ਵਿਅਕਤੀਆਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾਂਦੀ ਹੈ। ਹੁਣ ਅਚਾਨਕ ਵਧੇ ਕਰੋਨਾ ਕੇਸਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਤੋਂ ਬਾਅਦ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਵੀ ਅਹਿਮ ਫੈਸਲਾ ਲੈਂਦੇ ਹੋਏ ਸਿਹਤ ਵਿਭਾਗ ਨੂੰ 45 ਸਾਲ ਦੀ ਉਮਰ ਤੋਂ ਬਾਅਦ ਦੇ ਸਾਰੇ ਵਿਅਕਤੀਆਂ ਦਾ ਟੀਕਾ ਕਰਨ ਦਾ ਆਦੇਸ਼ ਦਿੱਤਾ ਹੈ।
ਉੱਥੇ ਹੀ ਸਿਹਤ ਵਿਭਾਗ ਨੂੰ ਕਰੋਨਾ ਟੈਸਟਾਂ ਦੀ ਸਮਰੱਥਾ ਨੂੰ ਵਧਾਉਣ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦਾ ਵੀ ਆਦੇਸ਼ ਲਾਗੂ ਕੀਤਾ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਸੂਬੇ ਵਿੱਚ ਕਰੋਨਾ ਨੂੰ ਕਾਬੂ ਹੇਠ ਕੀਤਾ ਜਾ ਸਕੇ। ਉਥੇ ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਸਮਾਜਿਕ, ਤੇ ਰਾਜਨੀਤਿਕ ਅਤੇ ਧਾਰਮਿਕ ਇਕੱਠਾ ਦੇ ਦੌਰਾਨ ਮਾਸਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਸੂਬੇ ਅੰਦਰ ਸਥਿਤੀ ਹੋਰ ਗੰ-ਭੀ-ਰ ਹੁੰਦੀ ਜਾ ਰਹੀ ਹੈ। ਉੱਥੇ ਹੀ ਵੱਧ ਤੋਂ ਵੱਧ ਕਰੋਨਾ ਟੈਸਟ ਕਰਕੇ ਲੋਕਾਂ ਨੂੰ ਇਕਾਂਤ ਵਾਸ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਜਿਸ ਨਾਲ ਕਰੋਨਾ ਦਾ ਪ੍ਰਸਾਰ ਨਾ ਹੋ ਸਕੇ।
ਉਥੇ ਹੀ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਤੱਕ 74 ਫੀਸਦੀ ਪੁਲਿਸ ਕਰਮਚਾਰੀਆਂ ਨੂੰ ਵੈਕਸੀਨੇਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਰੈਸਟੋਰੈਂਟਾਂ, ਤੇ ਹੋਟਲਾਂ ਦੇ ਵਿੱਚ ਵੀ ਵਧੇਰੇ ਇਕੱਠ ਨਾ ਕੀਤਾ ਜਾਵੇ। ਉਨ੍ਹਾਂ ਸੱਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
Previous Postਹੁਣੇ ਹੁਣੇ ਬੋਲੀਵੁਡ ਦੇ ਧਾਕੜ ਐਕਟਰ ਗੋਵਿੰਦਾ ਦੇ ਬਾਰੇ ਆਈ ਮਾੜੀ ਖਬਰ
Next Postਅੰਮ੍ਰਿਤਸਰ ਏਅਰ ਪੋਰਟ ਜਾਣ ਵਾਲੇ ਹੋ ਜਾਣ ਸਾਵਧਾਨ – ਹੁਣੇ ਹੁਣੇ ਆਈ ਇਹ ਤਾਜਾ ਵੱਡੀ ਖਬਰ