ਅਚਾਨਕ ਵਿਆਹਾਂ ਸ਼ਾਦੀਆਂ ਵਾਲਿਆਂ ਲਈ ਪੰਜਾਬ ਚ ਇਥੇ ਹੋ ਗਿਆ ਇਹ ਵੱਡਾ ਐਲਾਨ – ਹੋ ਜਾਵੋ ਹੁਣ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਬੇਸ਼ਕ ਪੰਜਾਬ ‘ਚ ਨੂੰ ਲਗਾਤਾਰ ਕੋਰੋਨਾ ਦੇ ਮਾਮਲੇ ਘਟ ਰਹੇ ਨੇ ਪਰ ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਦੇ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ । ਤਾਂ ਜੋ ਪੰਜਾਬ ਦੇ ਵਾਸੀਆਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ, ਪੰਜਾਬ ਸਰਕਾਰ ਦੇ ਵਲੋ ਲਗਾਤਾਰ ਹੀ ਹੁਣ ਪੰਜਾਬ ਦੇ ਵਿੱਚ ਕੋਰੋਨਾ ਟੈਸਟਿੰਗ ਵਧਾ ਦਿੱਤੀ ਗਈ ਹੈ ,ਨਾਲ ਹੀ ਲੋਕਾਂ ਦੇ ਵੱਧ ਤੋਂ ਵੱਧ ਵੈਕਸੀਨ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ। ਪੰਜਾਬ ਸਰਕਾਰ ਦੇ ਵੱਲੋਂ ਹੁਣ ਵਿਆਹਾਂ ਅਤੇ ਸ਼ਾਦੀਆਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਦੇ ਚਲਦੇ ਹੁਣ ਜਿਨ੍ਹਾਂ ਦੇ ਘਰਾਂ ਦੇ ਵਿੱਚ ਵਿਆਹ ਦਾ ਸਮਾਗਮ ਹੈ ਉਨ੍ਹਾਂ ਦੇ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਦਰਅਸਲ ਹੁਣ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਤੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਜਿੱਥੇ ਇਕ ਪਾਸੇ ਪੁਲੀਸ ਦੇ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ ਉਥੇ ਹੀ ਹੁਣ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ। ਅੰਮ੍ਰਿਤਸਰ ਦੇ ਸਿਹਤ ਵਿਭਾਗ ਦੇ ਵੱਲੋਂ ਹੁਣੇ ਹੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ।

ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ ਚਰਨਜੀਤ ਸਿੰਘ ਦੇ ਵੱਲੋਂ ਪੱਤਰਕਾਰਾਂ ਦੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਲੋਕਾਂ ਦੇ ਸਹਿਯੋਗ ਦੇ ਨਾਲ ਅੰਮ੍ਰਿਤਸਰ ਦੇ ਜ਼ਿਲ੍ਹੇ ਵਿੱਚ ਕੋਰੂਨਾ ਦੇ ਖ਼ਾਤਮੇ ਦੇ ਯਤਨ ਕੀਤੇ ਜਾ ਰਹੇ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਤਿਉਹਾਰਾਂ ਦਾ ਸੀਜ਼ਨ ਹੈ ਜਿਸ ਦੇ ਸਬੰਧ ਚ ਵਿਭਾਗ ਦੇ ਵੱਲੋਂ ਹੁਣ ਸਖਤ ਸਖਤ ਕਦਮ ਚੁੱਕੇ ਜਾ ਰਹੇ ਨੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਵਿਆਹ ਅਤੇ ਕਿਸੇ ਪ੍ਰੋਗਰਾਮ ਦੇ ਵਿੱਚ ਕੋਈ ਵੀ ਸ਼ਖ਼ਸ ਜਿਸ ਦੇ ਕਿ ਕੋਰੋਨਾ ਦਾ ਟੀਕਾ ਨਹੀਂ ਲੱਗਿਆ ਹੈ।

ਉਹ ਇਨ੍ਹਾਂ ਸਮਾਗਮਾਂ ਦੇ ਵਿਚ ਜੇਕਰ ਹਾਜ਼ਰ ਹੁੰਦਾ ਹੈ ਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਸਖਤ ਕਾਰਵਾਈ ਦੇ ਨਾਲ ਨਾਲ ਉਸ ਦੇ ਕਰੋਨਾ ਦਾ ਟੀਕਾ ਵੀ ਲਗਾਇਆ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਵਿਚੋਂ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਈ ਜਾ ਸਕੇ ।