ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।
ਉਥੇ ਹੀ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਅਗਲੀ ਕਲਾਸ ਵਿੱਚ ਕਰ ਦਿੱਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ। ਪੰਜਾਬ ਵਿੱਚ ਹੋਣ ਵਾਲੇ ਸਮਾਜਿਕ ,ਧਾਰਮਿਕ ਅਤੇ ਰਾਜਨੀਤਕ ਇਕੱਠਾ ਉਪਰ ਵੀ ਪਾਬੰਦੀ ਲਗਾਈ ਗਈ ਹੈ। ਹੁਣ ਅਚਾਨਕ ਕਰੋਨਾ ਕੇਸਾਂ ਕਾਰਨ ਪੰਜਾਬ ਵਿੱਚ ਏਥੇ ਲਈ ਹੋ ਗਿਆ ਹੈ ਇਹ ਐਲਾਨ,ਤੇ ਲਗਾਈ ਗਈ ਹੈ ਪਾਬੰਦੀ। ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਜਿਲਾ ਮਜਿਸਟ੍ਰੇਟ ਵੱਲੋਂ ਆਪਣੇ-ਆਪਣੇ ਜ਼ਿਲੇ ਅੰਦਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਹੁਣ ਕਪੂਰਥਲਾ ਜ਼ਿਲ੍ਹੇ ਦੇ ਵਿੱਚ ਵੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਣ ਵਾਲੀਆਂ ਐਮਰਜੈਂਸੀ ਸਰਜਰੀਆਂ ਨੂੰ 30 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਗਈ ਹੈ। ਜਿਲਾ ਮਜਿਸਟ੍ਰੇਟ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚਿਤ ਕੀਤਾ ਹੈ ਕਿ ਕਿਉਂਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ 30 ਅਪ੍ਰੈਲ ਤੱਕ ਸਰਜਰੀਆਂ ਨਾ ਕੀਤੇ ਜਾਣ ਦਾ ਆਦੇਸ਼ ਦਿੱਤਾ ਹੈ। ਤਾਂ ਜੋ ਕਰੋਨਾ ਦੇ ਵਧ ਰਹੇ ਮਰੀਜ਼ਾਂ ਲਈ ਬੈਡਸ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਇਹ ਹੁਕਮ ਜਲਦੀ ਹੀ ਸਾਰੇ ਹਸਪਤਾਲਾਂ ਵਿਚ ਲਾਗੂ ਕਰ ਦਿੱਤੇ ਜਾਣਗੇ। ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।
Previous Postਕੋਰੋਨਾ ਕਹਿਰ ਕਾਰਨ ਹੁਣ ਬਾਦਲ ਪ੍ਰੀਵਾਰ ਤੋਂ ਆਈ ਇਹ ਵੱਡੀ ਖਬਰ – ਪ੍ਰਸੰਸਕਾਂ ਵਲੋਂ ਹੋ ਰਹੀਆਂ ਦੁਆਵਾਂ
Next PostLPG ਸਲੰਡਰ ਵਾਲਿਆਂ ਲਈ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ