ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਵਿਚਾਰ ਚਰਚਾ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਸਾਰੇ ਅਧਿਕਾਰ ਦਿੱਤੇ ਗਏ ਹਨ। ਉੱਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲ੍ਹਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਵੀ ਆਦੇਸ਼ ਲਾਗੂ ਕੀਤੇ ਗਏ ਹਨ।
ਕਈ ਜਗ੍ਹਾ ਉਪਰ ਤਾਲਾਬੰਦੀ ਕੀਤੀ ਗਈ ਹੈ ਅਤੇ ਕਈ ਜਗਾਹ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਅਚਾਨਕ ਹੁਣ ਇਥੇ ਸੋਮਵਾਰ ਤੱਕ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ। ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਸਥਿਤੀ ਚਿੰਤਾਜਨਕ ਹੈ। ਜਿਸ ਕਾਰਨ ਦਿੱਲੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਦਿੱਲੀ ਵਿੱਚ ਦਿਨੋ ਦਿਨ ਵਧ ਰਹੇ ਕਰੋਨਾ ਦੇ ਕੇਸ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਸਰਕਾਰ ਨੇ ਤਾਲਾਬੰਦੀ ਨੂੰ ਇਕ ਹਫ਼ਤੇ ਲਈ ਵਧਾ ਦਿੱਤਾ ਹੈ। ਕਿਉਕਿ ਦਿੱਲੀ ਵਿੱਚ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦਿੱਲੀ ਵਿਚ ਤਬਾਹੀ ਮਚ ਰਹੀ ਹੈ। ਦਿੱਲੀ ਦੇ ਬਹੁਤ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਵਜ੍ਹਾ ਨਾਲ, ਦਿੱਲੀ ਵਿਚ ਤਾਲਾ ਬੰਦੀ ਅਗਲੇ ਸੋਮਵਾਰ ਸਵੇਰੇ 5 ਵਜੇ ਤੱਕ ਵਧਾਈ ਜਾ ਰਹੀ ਹੈ।
ਨਵੀਂ ਦਿੱਲੀ ਸਰਕਾਰ ਵੱਲੋਂ ਪਹਿਲਾਂ ਸਰਕਾਰ ਨੇ ਛੇ ਦਿਨਾਂ ਲਈ ਦਿੱਲੀ ਵਿੱਚ ਤਾਲਾਬੰਦੀ ਕੀਤੀ ਸੀ। ਜਿਸ ਨੂੰ ਹੁਣ ਅੱਗੇ ਵਧਾ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, ‘ਤਾਲਾਬੰਦੀ ਦੌਰਾਨ ਅਸੀਂ ਵੇਖਿਆ ਕਿ ਸਕਾਰਾਤਮਕਤਾ ਦਰ ਲਗਭਗ 36-37 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ, ਅਸੀਂ ਅੱਜ ਤਕ ਇੰਨੀ ਲਾਗ ਦੀ ਦਰ ਨੂੰ ਦਿੱਲੀ ਵਿੱਚ ਨਹੀਂ ਵੇਖਿਆ। ਤਾਲਾਬੰਦੀ ਕਾਰਨ ਦਿੱਲੀ ਵਿੱਚ ਕਰੋਨਾ ਕੇਸਾਂ ਵਿੱਚ ਕੁੱਝ ਕਮੀ ਦਰਜ ਕੀਤੀ ਗਈ।
Previous Postਪੰਜਾਬ ਚ ਲਾਕਡਾਊਨ ਦੇ ਬਾਰੇ ਚ ਸਰਕਾਰ ਵਲੋਂ ਆਇਆ ਇਹ ਵੱਡਾ ਬਿਆਨ
Next Postਅਚਾਨਕ ਅਮਰੀਕਾ ਚ ਰਾਸ਼ਟਰਪਤੀ ਬਾਈਡੇਨ ਨੇ ਕਰਤਾ ਅਜਿਹਾ ਐਲਾਨ ਮੱਚ ਗਈ ਹਾਹਾਕਾਰ