ਅਚਾਨਕ ਹੁਣੇ ਹੁਣੇ ਇਥੇ ਰਾਤ ਦੇ ਕਰਫਿਊ ਦਾ ਬਦਲਿਆ ਸਮਾਂ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਚਿੰਤਾ ਵਿੱਚ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਪਿੱਛੋਂ ਵੱਧ ਪ੍ਰ-ਭਾ-ਵ-ਤ ਹੋਣ ਵਾਲੇ ਸੂਬਿਆਂ ਵਿਚ ਕਰੋਨਾ ਟੈਸਟ ਅਤੇ ਕਰੋਨਾ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਜਿਸ ਨਾਲ ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ 30 ਅਪਰੈਲ ਤੱਕ ਬੰਦ ਕੀਤਾ ਗਿਆ ਹੈ।

ਦੇਸ਼ ਅੰਦਰ ਕੋਰੋਨਾ ਨਾਲ ਸਭ ਤੋਂ ਵੱਧ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਅਚਾਨਕ ਹੁਣ ਇਥੇ ਰਾਤ ਦੇ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਵਿੱਚ ਵੀ ਕਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਵਲੋ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਈ ਅਹਿਮ ਫੈਸਲੇ ਲਏ ਗਏ ਹਨ।

ਰਾਜ ਦੇ ਕੁਝ ਪ੍ਰ-ਭਾ-ਵ-ਤ ਹੋਣ ਵਾਲੇ ਜ਼ਿਲ੍ਹਿਆਂ ਅੰਦਰ ਪਹਿਲਾਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਸੀ। ਹੁਣ ਰਾਜ ਦੇ ਵੱਧ ਪ੍ਰਭਾਵਿਤ ਹੋਣ ਵਾਲੇ 10 ਜਿਲ੍ਹਿਆ ਵਿੱਚ ਰਾਤ ਦਾ ਕਰਫਿਊ ਰਾਤ 8 ਵਜੇ ਤੋਂ ਸਵੇਰੇ 7 ਵਜੇ ਤੱਕ ਲਾਗੂ ਰਹੇਗਾ। ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਦੂਜੇ ਜ਼ਿਲਿਆਂ ਤੋਂ ਵਧੇਰੇ ਮਰੀਜ਼ ਆ ਰਹੇ ਹਨ। ਇਸ ਲਈ ਜਿੱਥੇ ਵਧੇਰੇ ਸਿਹਤ ਸਹੂਲਤਾਂ ਦੀ ਜਰੂਰਤ ਹੈ। ਤਾਂ ਜੋ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਨੂੰ ਤੇ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।

ਉੱਥੇ ਹੀ ਸਰਕਾਰ ਵੱਲੋਂ ਗੈਰ ਕਰੋਨਾ ਮਰੀਜ਼ਾਂ ਦੀ ਸਹੂਲਤ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਕੇਜੀਐਮਯੂ ਅਤੇ ਬਲਰਾਮਪੁਰ ਹਸਪਤਾਲਾਂ ਨੂੰ ਸਮਰਪਿਤ ਹਸਪਤਾਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੀਟਾਇਜਰ ਮਹੱਤਤਾ ਬਾਰੇ ਵੀ ਜਾਣਕਾਰੀ ਦੇਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਅੰਦਰ 22,439 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ। ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।