ਅਚਾਨਕ ਹੁਣੇ ਹੁਣੇ ਇਥੇ 14 ਦਿਨਾਂ ਦੇ ਸੰਪੂਰਨ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਦੇ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ, ਉਸ ਤੋਂ ਬਾਅਦ ਵੀ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿਚ ਕੋਰੋਨਾ ਨਾਲ ਪੌਜੇਟਿਵ ਹੋਣ ਵਾਲੇ ਲੋਕਾਂ ਦੀ ਜਿੱਥੇ ਗਿਣਤੀ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਮੌਤਾਂ ਦੇ ਅੰਕੜੇ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਤਾਲਾ ਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਅਚਾਨਕ ਏਥੇ 14 ਦਿਨਾਂ ਦੀ ਸੰਪੂਰਨ ਤਾਲਾ ਬੰਦੀ ਦਾ ਐਲਾਨ ਹੋ ਗਿਆ ਹੈ। ਜਿੱਥੇ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ ਉਥੇ ਹੀ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕਰਨਾਟਕ ਸੂਬੇ ਵਿੱਚ 14 ਦਿਨਾਂ ਦੇ ਮੁਕੰਮਲ ਤਾਲਾ ਬੰਦੀ ਦਾ ਐਲਾਨ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਵੱਲੋਂ ਇਸ ਤਾਲਾ ਬੰਦੀ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਸੂਬੇ ਅੰਦਰ 14 ਦਿਨਾਂ ਦੇ ਲਈ ਜਿੱਥੇ ਤਾਲਾ ਬੰਦੀ ਕੀਤੀ ਗਈ ਹੈ ਉਥੇ ਹੀ ਰਾਤ ਦਾ ਕਰਫ਼ਿਊ ਵੀ ਰਾਤ 9 ਵਜੇ ਤੋਂ ਲਾਗੂ ਕੀਤਾ ਜਾਵੇਗਾ। ਉਥੇ ਹੀ ਲੋਕਾਂ ਦੀਆਂ ਜ਼ਰੂਰਤਾਂ ਨੂੰ ਵੇਖਦੇ ਹੋਏ ਜ਼ਰੂਰੀ ਸੇਵਾਵਾਂ ਲਈ ਦੁਕਾਨਾਂ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੀ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਉਥੇ ਹੀ ਠੇਕੇ ਉਪਰ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਇਜਾਜ਼ਤ ਦਿੱਤੀ ਗਈ ਹੈ। ਐਮਰਜੈਂਸੀ ਸੇਵਾਵਾਂ ਵਿੱਚ ਹਸਪਤਾਲ,

ਦਵਾਈਆਂ ਦੀਆਂ ਦੁਕਾਨਾਂ, ਕਰਿਆਨੇ ਦੀਆਂ ਦੁਕਾਨਾਂ ਆਦਿ ਖੁੱਲੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਬੇ ਦੇ ਬਾਹਰ ਅਤੇ ਸੂਬੇ ਅੰਦਰ ਯਾਤਰਾ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਵੇਗੀ। ਐਮਰਜੈਂਸੀ ਹਾਲਤ ਵਿੱਚ ਹੀ ਯਾਤਰਾ ਕਰਨ ਦੀ ਇਜ਼ਾਜਤ ਦਿੱਤੀ ਜਾਵੇਗੀ। ਉਥੇ ਹੀ ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।