ਅਚਾਨਕ ਹੁਣੇ ਹੁਣੇ ਇਥੇ 22 ਅਪ੍ਰੈਲ ਦੀ ਸ਼ਾਮ ਤੋਂ 7 ਦਿਨਾਂ ਦੇ ਲਾਕ ਡਾਊਨ ਦਾ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਕਰੋਨਾ ਦੀ ਸਥਿਤੀ ਦਿਨ-ਬ-ਦਿਨ ਭਿਆਨਕ ਹੁੰਦੀ ਜਾ ਰਹੀ ਹੈ। ਬਹੁਤ ਸਾਰੇ ਸੂਬਿਆਂ ਵਿਚ ਕੋਰੋਨਾ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਹੀ ਗ੍ਰਹਿ ਮੰਤਰਾਲੇ ਵੱਲੋਂ ਸਭ ਸੂਬਿਆਂ ਨੂੰ ਆਦੇਸ਼ ਲਾਗੂ ਕੀਤੇ ਗਏ ਹਨ ਕਿ ਉਹ ਆਪਣੇ ਸੂਬਿਆਂ ਦੇ ਹਾਲਾਤਾਂ ਦੇ ਮੱਦੇਨਜ਼ਰ ਪਾਬੰਦੀਆਂ ਅਤੇ ਤਾਲਾਬੰਦੀ ਲਾਗੂ ਕਰ ਸਕਦੇ ਹਨ। ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਸਥਿਤੀ ਭਿਆਨਕ ਹੋ ਗਈ ਹੈ।ਜਿੱਥੇ ਕਰੋਨਾ ਦੀ ਰੋਕਥਾਮ ਲਈ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਸਭ ਸੂਬਿਆਂ ਵਿੱਚ ਵੱਧ ਰਹੇ ਕਰੋਨਾ ਕੇਸ ਕੇਂਦਰ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਹੁਣ ਇੱਥੇ ਅਚਾਨਕ 22 ਅਪ੍ਰੈਲ ਦੀ ਸ਼ਾਮ ਤੋਂ 7 ਦਿਨਾਂ ਲਈ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਝਾਰਖੰਡ ਸੂਬੇ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤੀ ਵਰਤਦੇ ਹੋਏ ਸੂਬੇ ਵਿੱਚ ਤਾਲਾਬੰਦੀ ਕਰਨ ਦਾ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕੀਤੇ ਗਏ ਐਲਾਨ ਦੇ ਮੁਤਾਬਕ 22 ਅਪ੍ਰੈਲ ਦੀ ਸ਼ਾਮ ਤੋਂ ਤਾਲਾਬੰਦੀ ਸ਼ੁਰੂ ਕੀਤੀ ਜਾ ਰਹੀ ਹੈ ਜੋ 7 ਦਿਨਾਂ ਲਈ ਜਾਰੀ ਰਹੇਗੀ।

29 ਅਪ੍ਰੈਲ ਦੀ ਸ਼ਾਮ 7 ਵਜੇ ਤੱਕ ਤਾਲਾਬੰਦੀ ਪੂਰੀ ਤਰਾਂ ਲਾਗੂ ਕੀਤੀ ਗਈ ਹੈ। ਇਸ ਤਾਲਾਬੰਦੀ ਦੌਰਾਨ ਕਾਰੋਬਾਰੀਆਂ ਨੂੰ ਦੁਕਾਨਾਂ ਬੰਦ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੁਝ ਕਰਮਚਾਰੀ ਯੂਨੀਅਨਾਂ ਵੱਲੋਂ ਇਸ ਤਾਲਾਬੰਦੀ ਦੀ ਸ਼ਲਾਘਾ ਕੀਤੀ ਗਈ ਹੈ। ਕੁਝ ਵਪਾਰੀ ਵਰਗ ਆਪ ਹੀ ਦੁਕਾਨਾਂ ਬੰਦ ਰੱਖ ਰਿਹਾ ਹੈ। ਸੂਬੇ ਵਿਚ ਸਾਰੀਆਂ ਪਾਰਟੀਆਂ ਦੇ ਸਰਬ ਪਾਰਟੀ ਬੈਠਕ ਵਿਚ ਇਹ ਫੈਸਲਾ ਕੀਤਾ ਗਿਆ ਹੈ।

ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਵਲੋ ਆਪਣੇ ਨਿਵਾਸ ਅਸਥਾਨ ਉਪਰ ਹੀ ਉਚ ਅਧਿਕਾਰੀਆਂ ਨਾਲ ਸੂਬੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਉਸ ਤੋਂ ਬਾਅਦ ਹੀ ਸਭ ਦੀ ਸਹਿਮਤੀ ਦੇ ਨਾਲ ਕਰੋਨਾ ਨੂੰ ਠੱਲ੍ਹ ਪਾਉਣ ਲਈ ਸੂਬੇ ਅੰਦਰ ਇਕ ਹਫਤੇ ਦੀ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ। ਇਸ ਇਕ ਹਫਤੇ ਦੀ ਤਾਲਾਬੰਦੀ ਨੂੰ ਸੇਫਟੀ ਵੀਕ ਦਾ ਨਾਮ ਦਿੱਤਾ ਗਿਆ ਹੈ।