ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। 26 ਜਨਵਰੀ ਦੀ ਘਟਨਾ ਨੂੰ ਲੈ ਕੇ ਇਸ ਦਾ ਜ਼ਿੰਮੇਵਾਰ ਕਿਸਾਨ ਆਗੂਆਂ ਨੂੰ ਠਹਿਰਾਇਆ ਜਾ ਰਿਹਾ ਹੈ। ਦਿੱਲੀ ਦੀ ਪੁਲਿਸ ਵੱਲੋਂ ਟਰੈਕਟਰ ਪਰੇਡ ਤੋਂ ਵਾਪਸ ਆ ਰਹੇ ਬਹੁਤ ਸਾਰੇ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉੱਥੇ ਹੀ ਪੁਲਿਸ ਵੱਲੋਂ ਬਾਰਡਰਾਂ ਤੋਂ ਧਰਨੇ ਚੁੱਕਵਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਕਿਸਾਨ ਆਗੂਆਂ ਦੀ ਅਪੀਲ ਤੇ ਬਹੁਤ ਸਾਰੇ ਕਿਸਾਨਾਂ ਵੱਲੋਂ ਮੁੜ ਇਨ੍ਹਾਂ ਬਾਰਡਰਾਂ ਉਪਰ ਕੂਚ ਕੀਤਾ ਜਾ ਰਿਹਾ ਹੈ।
ਸਰਕਾਰ ਵੱਲੋ 26 ਜਨਵਰੀ ਦੀ ਘਟਨਾ ਕਾਰਨ ਬਹੁਤ ਸਾਰੇ ਕਿਸਾਨ ਆਗੂਆਂ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰੀ ਦੇ ਆਦੇਸ਼ ਵੀ ਦਿੱਤੇ ਗਏ ਹਨ। ਅਚਾਨਕ ਹੁਣ ਕਿਸਾਨਾਂ ਨੇ ਦਿੱਲੀ ਬਾਰਡਰ ਵੱਲ ਤਿਆਰੀ ਖਿੱਚ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕੁੰਡਲੀ ਬਾਰਡਰ ਵਾਲੇ ਕਿਸਾਨਾਂ ਦੀ ਹਮਾਇਤ ਵਿੱਚ ਡਟਣ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਹੀ ਅੱਜ ਦੁਪਹਿਰ ਸਮੇਂ ਕੁੰਡਲੀ ਬਾਰਡਰ ਤੇ ਬੈਠੇ ਕਿਸਾਨਾਂ ਦੀ ਤਾਕਤ ਨੂੰ ਹੋਰ ਵਧਾਉਣ ਲਈ ਇਕ ਸੈਂਕੜੇ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ ਤੋਂ ਰਵਾਨਾ ਹੋਵੇਗਾ।
ਇਨ੍ਹਾਂ ਸੈਂਕੜੇ ਕਿਸਾਨਾਂ ਦੇ ਜਥੇ ਦੀ ਅਗਵਾਈ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵੱਲੋਂ ਕੀਤੀ ਜਾ ਰਹੀ ਹੈ ਜੋ ਕੁਝ ਹੀ ਘੰਟਿਆਂ ਵਿਚ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੁੰਡਲੀ ਬਾਰਡਰ ਤੇ ਡਟੇ ਕਿਸਾਨ ਇਸ ਅੰਦੋਲਨ ਦਾ ਹਿੱਸਾ ਹਨ ਉਨ੍ਹਾਂ ਦੀ ਤਾਕਤ ਨੂੰ ਹੋਰ ਵਧਾਉਣ ਲਈ ਸਹਾਇਤਾ ਕਰੇਗੀ। ਇਸਦੇ ਨਾਲ ਹੀ ਉਹਨਾਂ ਨੇ ਐਲਾਨ ਕੀਤਾ ਕਿ ਦਿੱਲੀ ਦੇ ਨਜ਼ਦੀਕ ਜਿੰਨੇ ਵੀ ਮੋਰਚੇ ਲੱਗੇ ਹੋਏ ਹਨ, ਜਿੱਥੇ ਵੀ ਕਿਸਾਨ ਭਰਾਵਾਂ ਨੂੰ ਸਾਡੀ ਜ਼ਰੂਰਤ ਹੈ।
ਉਥੇ ਹੀ ਕਿਸਾਨਾਂ ਦੇ ਜਥੇ ਭੇਜੇ ਜਾਣਗੇ। ਜਥੇ ਬੰਦੀ ਦੇ ਸੂਬਾ ਸਕੱਤਰ ਸ਼ਿਗਾਰਾ ਸਿੰਘ ਵੱਲੋਂ 26 ਜਨਵਰੀ ਦੀ ਘਟਨਾ ਬਾਰੇ ਵੀ ਗੱਲ ਕੀਤੀ ਗਈ ਉਨ੍ਹਾਂ ਦੱਸਿਆ ਕਿ 26 ਜਨਵਰੀ ਵਾਲੇ ਦਿਨ ਰਿੰਗ ਰੋਡ ਤੇ ਮਾਰਚ ਕਰਨ ਦਾ ਫੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੀ। ਉਨ੍ਹਾਂ ਦੇ ਇਸ ਇੱਕ ਗ-ਲ-ਤ ਫੈਸਲੇ ਕਾਰਣ ਹੀ ਦਿੱਲੀ ਦੇ ਲਾਲ ਕਿਲੇ ਦੀ ਘਟਨਾ ਵਾਪਰੀ ਹੈ ਜਿਸ ਕਾਰਨ ਸਰਕਾਰ ਨੂੰ ਸਾਡੇ ਤੇ ਕਾਰਵਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ। ਪਰ ਇਸ ਸਭ ਦੇ ਬਾਵਜੂਦ ਵੀ ਕਿਸਾਨਾਂ ਤੇ ਹੋਣ ਵਾਲੇ ਹਮਲੇ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਭ ਲੋਕਾਂ ਦਾ ਇੱਕ ਹੀ ਮਕਸਦ ਹੈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ।
Previous Postਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵਲੋਂ ਕਿਸਾਨ ਅੰਦੋਲਨ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਪਿਛਲੇ 60 ਸਾਲਾਂ ਤੋਂ ਗੁਫਾ ਚ ਰਹਿ ਰਹੇ ਬਾਬੇ ਨੇ ਬੈਂਕ ਜਾ ਕੇ ਜੋ ਕੀਤਾ ਰਹਿ ਗਏ ਸਭ ਹੈਰਾਨ,ਹੋ ਗਈ ਚਰਚਾ