ਅਚਾਨਕ ਹੁਣੇ ਹੁਣੇ ਕੇਜਰੀਵਾਲ ਨੇ ਕਰਤਾ ਪੰਜਾਬ ਲਈ ਅਜਿਹਾ ਐਲਾਨ ਸੋਚਾਂ ਚ ਪਈ ਕੈਪਟਨ ਸਰਕਾਰ ਅਤੇ ਅਕਾਲੀ ਦਲ

ਆਈ ਤਾਜਾ ਵੱਡੀ ਖਬਰ

2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਦੇਸ਼ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ, ਜਿਸ ਦੇ ਚਲਦਿਆਂ ਬਹੁਤ ਸਾਰੇ ਉਮੀਦਵਾਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਨੂੰ ਲੈ ਕੇ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦੌਰੇ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਉਣ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੁਆਰਾ ਭਾਜਪਾ ਦੇ ਬਹੁਤ ਸਾਰੇ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ।

ਉਥੇ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਲਈ ਇੱਕ ਸਿੱਖ ਭਾਈਚਾਰੇ ਦੇ ਚਿਹਰੇ ਨੂੰ ਸਾਹਮਣੇ ਲਿਆਉਣ ਦੀ ਗੱਲ ਵੀ ਆਖੀ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੁਆਰਾ ਅੱਜ ਤੱਕ ਸਿਰਫ ਤਿੰਨ ਪਾਰਟੀਆਂ ਨੂੰ ਹੀ ਮੌਕਾ ਦਿੱਤਾ ਗਿਆ ਹੈ ਉਥੇ ਹੀ ਇਸ ਵਾਰ ਉਹ ਆਮ ਆਦਮੀ ਪਾਰਟੀ ਨੂੰ ਵੀ ਮੌਕਾ ਦੇਣ ਤਾਂ ਜੋ ਉਹ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਵਿੱਚ ਸੁਧਾਰ ਕਰ ਸਕਣ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੁਆਰਾ ਜਾਰੀ ਕੀਤੇ ਗਏ ਇਕ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਇਕ ਬਹੁਤ ਵੱਡਾ ਐਲਾਨ ਕੀਤਾ ਹੈ।

ਜਿੱਥੇ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਇਸ ਬਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਪ੍ਰਦਾਨ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਵੱਲੋਂ ਹੁਣੇ ਜਿਹੇ ਹੀ ਪੰਜਾਬ ਦੇ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਮੁਹਇਆ ਕਰਵਾਉਣ ਬਾਰੇ ਗੱਲ ਆਖੀ ਗਈ ਸੀ।

ਅਰਵਿੰਦ ਕੇਜਰੀਵਾਲ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹੁਣ ਤਕ ਜਿੰਨੇ ਵੀ ਪੁਰਾਣੇ ਬਿਲ ਪੇਂਡਿੰਗ ਪਏ ਹੋਏ ਹਨ ਉਨ੍ਹਾਂ ਨੂੰ ਆਪ ਸਰਕਾਰ ਵੱਲੋਂ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਪੰਜਾਬ ਸੂਬੇ ਨੂੰ 24 ਘੰਟੇ ਬਿਜਲੀ ਸਪਲਾਈ ਕਰਨ ਦਾ ਐਲਾਨ ਵੀ ਕੀਤਾ ਗਿਆ।