ਆਈ ਤਾਜਾ ਵੱਡੀ ਖਬਰ
ਦਿੱਲੀ ਦੇ ਵਿੱਚੋਂ ਕਰੋਨਾ ਵਾਇਰਸ ਦਾ ਪਸਾਰਾ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਹਰ ਚੌਵੀ ਘੰਟਿਆਂ ਬਾਅਦ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਹੁਣ ਤੱਕ ਬਹੁਤ ਸਾਰੇ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਚੁਕੇ ਹਨ। ਜਿਸ ਦੇ ਚਲਦਿਆਂ ਦਿੱਲੀ ਦੀ ਸਰਕਾਰ ਦੇ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਪਰ ਇਹ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਪਰ ਸਰਕਾਰ ਦੇ ਵੱਲੋਂ ਕਰੋਨਾ ਵਾਇਰਸ ਤੇ ਠੱਲ ਪਾਉਣ ਲਈ ਹੁਣ ਸਖਤ ਕਦਮ ਚੁੱਕੇ ਗਏ ਹਨ। ਜਿਸ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਦੇ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਵੱਲੋਂ ਇਕ ਵਾਰ ਫਿਰ ਵੱਡਾ ਫੈਸਲਾ ਲਿਆ ਗਿਆ ਹੈ
ਦਰਅਸਲ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਸਰਕਾਰ ਵੱਲੋਂ ਇਸ ਵਾਇਰਸ ਨੂੰ ਠੱਲ੍ਹ ਪਾਉਣ ਲਈ ਇਕ ਵਾਰ ਫਿਰ ਲੌਕਡਾਊਨ ਵਿਚ ਵਾਧਾ ਕਰਨ ਦੀ ਗੱਲ ਕਹੀ ਗਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਲੌਕਡਾਊਨ ਇਕ ਹਫਤੇ ਲਈ ਵਧਾ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਹੋਣ 16 ਮਈ ਤੋਂ ਲੈ ਕੇ 24 ਮਈ ਤੱਕ ਇਸ ਲੌਕਡਾਊਨ ਨੂੰ ਵਧਾਇਆ ਗਿਆ ਹੈ। ਜਾਣਕਾਰੀ ਅਨੁਸਾਰ 24 ਮਈ ਦੀ ਸਵੇਰ ਨੂੰ 5 ਵਜੇ ਤੱਕ ਲੌਕਡਾਊਨ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਲੌਕਡਾਊਨ ਨੂੰ ਇਕ ਹਫ਼ਤੇ ਲਈ ਵਧਾਇਆ ਜਾ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਅਗਲੇ ਸੋਮਵਾਰ ਦੀ ਸਵੇਰ 5 ਵਜੇ ਤੱਕ ਲੌਕਡਾਊਨ ਹੋਵੇਗਾ। ਇਸ ਤੋ ਇਲਾਵਾ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਸੰਦਰਭ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ ਸੰਕਰਮਿਤ ਮਾਮਲੇ ਤਕਰੀਬਨ 6500 ਦੀ ਸੰਖਿਆ ਵਿੱਚ ਦਰਜ ਕੀਤੇ ਗਏ ਹਨ।
ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਸਕਰਾਤਮਕ ਮਾਮਲਿਆਂ ਵਿੱਚ ਇਕ ਪ੍ਰਤੀਸ਼ਤ ਕਮੀ ਆਈ ਹੈ ਜਿਸ ਕਾਰਨ ਹੁਣ ਸਕਰਾਤਮਕ ਰੇਟ ਘੱਟ ਕੇ ਦਸ ਪ੍ਰਤਿਸ਼ਤ ਦੇ ਨਜ਼ਦੀਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਬਿਮਾਰੀ ਤੋਂ ਬਚਾਅ ਕਰਨ ਲਈ ਕਿਹਾ ਗਿਆ ਹੈ।
Home ਤਾਜਾ ਖ਼ਬਰਾਂ ਅਚਾਨਕ ਹੁਣੇ ਹੁਣੇ ਕੋਰੋਨਾ ਨੂੰ ਠੱਲ ਪਾਉਣ ਲਈ ਇਥੇ 24 ਮਈ ਸਵੇਰੇ 5 ਵਜੇ ਤੱਕ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ
ਤਾਜਾ ਖ਼ਬਰਾਂ
ਅਚਾਨਕ ਹੁਣੇ ਹੁਣੇ ਕੋਰੋਨਾ ਨੂੰ ਠੱਲ ਪਾਉਣ ਲਈ ਇਥੇ 24 ਮਈ ਸਵੇਰੇ 5 ਵਜੇ ਤੱਕ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ
Previous Postਸਾਵਧਾਨ ਹੁਣੇ ਹੁਣੇ ਪੰਜਾਬ ਚ ਇਥੇ ਕਰਫਿਊ ਦੀ ਮਿਆਦ ਦਾ ਸਮਾਂ ਗਿਆ ਵਧਾਇਆ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਮੌਤ , ਗੁਰਦਾਸ ਮਾਨ ਨੇ ਦਿੱਤੀ ਜਾਣਕਾਰੀ