ਅਚਾਨਕ ਹੁਣੇ ਹੁਣੇ ਪੰਜਾਬ ਚ 15 ਜੁਲਾਈ ਤੱਕ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਜਿੱਥੇ ਪੰਜਾਬ ਅੰਦਰ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਉਪਕਰਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਪਰ ਉਥੇ ਵੀ ਬਿਜਲੀ ਦੇ ਉਪਕਰਣ ਲੋਕਾਂ ਲਈ ਰਾਹਤ ਨਹੀਂ ਦੇ ਰਹੇ ਕਿਉਂਕਿ ਬਿਜਲੀ ਦੇ ਲੱਗ ਰਹੇ ਕੱਟ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ। ਬਿਜਲੀ ਦੀ ਕਟੌਤੀ ਕਰਨ ਲੱਗ ਰਹੇ ਕੱਟ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਕਾਰੋਬਾਰ ਵੀ ਠੱਪ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਬਿਜਲੀ ਬੰਦ ਦੀ ਸਪਲਾਈ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਅਚਾਨਕ 15 ਜੁਲਾਈ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅੰਦਰ ਬਿਜਲੀ ਦੀ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ ਜਿਸ ਕਾਰਨ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ ਬਿਜਲੀ ਦੀ ਕਿੱਲਤ ਕਾਰਨ ਇੰਡਸਟਰੀਅਲ ਏਰੀਏ ਨੂੰ ਬਿਜਲੀ ਦੀ ਸਪਲਾਈ 15 ਜੁਲਾਈ ਤੱਕ ਲਈ ਬੰਦ ਕਰ ਦਿੱਤੀ ਗਈ ਹੈ। ਪੀ ਐਸ ਪੀ ਸੀ ਐਲ ਵੱਲੋਂ ਇਹ ਪਾਬੰਦੀ ਪਹਿਲਾਂ 11 ਜੁਲਾਈ ਤੱਕ ਲਗਾਈ ਗਈ ਸੀ।

ਜਿਸ ਵੱਲੋਂ ਇਕ ਬਿਆਨ ਜਾਰੀ ਕਰਦਿਆਂ ਹੋਇਆ ਇਹ ਦਾਅਵਾ ਕੀਤਾ ਗਿਆ ਹੈ ਕਿ ਰਾਜ ਦੇ ਉਦਯੋਗਿਕ ਖਪਤਕਾਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਜਲੀ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹੀ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਈ ਗੰਭੀਰ ਫੈਸਲੇ ਲਏ ਜਾ ਰਹੇ ਹਨ। ਇਸ ਲਈ ਹੀ ਉਸ ਵੱਲੋਂ ਜੁਲਾਈ 2021 ਤੋਂ ਪ੍ਰਭਾਵਤ 1000 ਕੇ.ਵੀ.ਏ ਤੱਕ ਦੇ ਠੇਕੇ ਦੀ ਮੰਗ ਨੂੰ ਮਨਜ਼ੂਰੀ ਦੇਣ ਵਾਲੇ ਜਨਰਲ ਸ਼੍ਰੇਣੀ ਦੇ ਐਲ ਐੱਸ ਉਪਯੋਗਤਾਵਾਂ ਤੇ ਬਿਜਲੀ ਨਿਯਮਤ ਉਪਾਅ ਵਿੱਚ ਢਿੱਲ ਦਿੱਤੀ ਗਈ ਹੈ।

ਪੀ ਐਸ ਪੀ ਸੀ ਐਲ ਅਨੁਸਾਰ ਸਾਰੇ ਜਰਨਲ ਇੰਡਸਟਰੀ ਖਪਤਕਾਰਾਂ ਜਿਨ੍ਹਾਂ ਨੂੰ ਕੈਟਾਗਿਰੀ 1, 2 ਅਤੇ 3 ਫੀਡਰ ਤੋਂ ਬਿਜਲੀ ਮਿਲਦੀ ਹੈ। ਉਨ੍ਹਾਂ ਲਈ ਪਾਬੰਦੀਆਂ 11 ਜੁਲਾਈ ਸਵੇਰੇ 8 ਵਜੇ ਤੱਕ ਲਾਗੂ ਕੀਤੀਆਂ ਗਈਆਂ ਸਨ। ਜੋ ਹੁਣ 15 ਜੁਲਾਈ ਸਵੇਰੇ 8 ਵਜੇ ਤੱਕ ਜਾਰੀ ਕਰ ਦਿੱਤੀਆਂ ਗਈਆਂ ਹਨ।