ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਸੂਬੇ ਅੰਦਰ ਕਰੋਨਾ ਨੂੰ ਦੇਖਦੇ ਹੋਏ ਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਗਿਆ ਸੀ।
ਜਿਸ ਵਿੱਚ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਹੀ ਆਉਣ ਦੀ ਇਜ਼ਾਜ਼ਤ ਸਰਕਾਰ ਵੱਲੋਂ ਦਿੱਤੀ ਗਈ ਸੀ। ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਹੀ ਜਾਰੀ ਰੱਖੀ ਗਈ । ਉਥੇ ਹੀ ਕਰੋਨਾ ਕੇਸਾਂ ਵਿਚ ਹੁੰਦੇ ਇਜ਼ਾਫ਼ੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਹ ਪਾਬੰਦੀ 30 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ ਉੱਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ।
ਅਚਾਨਕ ਮੁੜ ਪੰਜਾਬ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਇੱਥੇ ਪ੍ਰਧਾਨ ਮੰਤਰੀ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਪਿੱਛੋਂ ਸੀ ਬੀ ਐਸ ਈ ਬੋਰਡ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲਿਆ ਗਿਆ ਹੈ ਉਥੇ ਹੀ ਹੁਣ ਪੰਜਾਬ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਪੰਜਾਬ ਵਿੱਚ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਨ੍ਹਾਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਕੇਦਰੀ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਪ੍ਰੀਖਿਆਵਾਂ ਦੁਬਾਰਾ ਹੋਣ ਸਬੰਧੀ ਵਿਦਿਆਰਥੀਆਂ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੀਆਂ ਪ੍ਰੀਖਿਆ ਨੂੰ ਮੁਲਤਵੀ ਕਰਨ ਦੇ ਆਦੇਸ਼ ਪੱਤਰ ਰਾਹੀਂ ਜਾਰੀ ਕੀਤੇ ਗਏ ਹਨ। ਉਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਵੀ ਆਖਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਵੀ ਸੀ ਬੀ ਐਸ ਈ ਬੋਰਡ ਵਾਂਗ ਹੀ ਕੰਮ ਕੀਤਾ ਜਾ ਰਿਹਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬੱਚਿਆਂ ਦੀ ਪੜ੍ਹਾਈ ਬਹੁਤ ਸਾਰੇ ਰਾਜਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੇ ਬਾਰੇ ਆਈ ਇਹ ਵੱਡੀ ਮਾੜੀ ਖਬਰ
Next Postਅਚਾਨਕ ਕੋਰੋਨਾ ਦਾ ਕਹਿਰ ਦੇਖ ਕੇ ਇਥੇ 15 ਦਿਨਾਂ ਦੇ ਸਖਤ ਕਰਫਿਊ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ