ਅਚਾਨਕ ਹੁਣੇ ਹੁਣੇ 1 ਹਫਤੇ ਲਈ ਸਕੂਲ ਕਾਲਜ ਕੀਤੇ ਗਏ ਇਥੇ ਬੰਦ, ਲਗ ਗਿਆ ਲਾਕ ਡਾਊਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੈ ਉੱਥੇ ਹੀ ਕਈ ਦੇਸ਼ਾਂ ਵਿੱਚ ਮੁੜ ਤੋਂ ਕਰੋਨਾ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਸ ਨੂੰ ਦੇਖਦੇ ਹੋਏ ਮੁੜ ਤੋਂ ਕਈ ਦੇਸ਼ਾਂ ਵਿੱਚ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਇਸ ਕਿ ਦੀ ਮਾਰ ਹੇਠ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਆਇਆ ਹੈ ਜਿੱਥੇ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਵੀ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀ ਸੁਰੱਖਿਆ ਵਧਾ ਦਿੱਤਾ ਗਿਆ ਹੈ ਅਤੇ ਸਰਹੱਦਾਂ ਤੇ ਚੌਕਸੀ ਵਧਾਈ ਗਈ ਹੈ। ਤਾਂ ਜੋ ਕਰੋਨਾ ਕੇਸਾਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਅਚਾਨਕ ਉਹ ਇਕ ਹਫਤੇ ਲਈ ਸਕੂਲ-ਕਾਲਜ ਬੰਦ ਕੀਤੇ ਗਏ ਹਨ ਅਤੇ ਤਾਲਾਬੰਦੀ ਕੀਤੀ ਜਾ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕੇਸਾਂ ਦੇ ਵਿੱਚ ਵਾਧੇ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਦਾ ਮਾਮਲਾ ਹੁਣ ਨਿਊਜ਼ੀਲੈਂਡ ਤੋਂ ਸਾਹਮਣੇ ਆਇਆ ਹੈ। ਜਿਥੇ ਬੀਤੇ ਦਿਨੀਂ ਨਿਊਜ਼ੀਲੈਂਡ ਦੇ ਆਕਲੈਂਡ ਵਿਚ ਇਕ ਵਿਅਕਤੀ ਦੇ ਕਰੋਨਾ ਤੋਂ ਪੀੜਤ ਹੋਣ ਤੇ ਸਾਰੇ ਆਕਲੈਂਡ ਵਿੱਚ ਇੱਕ ਹਫਤੇ ਲਈ ਤਾਲਾਬੰਦੀ ਕੀਤੇ ਜਾਣ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਸੀ।

ਉਥੇ ਹੀ ਸਾਰੇ ਲੋਕਾਂ ਨੂੰ ਵੀ ਆਪਣੇ ਘਰ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਗਈ ਸੀ। ਜਿਸ ਸਦਕਾ ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉੱਥੇ ਹੀ ਇਕ ਵਿਅਕਤੀ ਦੇ ਕਰੋਨਾ ਸੰਕ੍ਰਮਿਤ ਹੋਣ ਤੇ ਉਸਨੂੰ ਡੈਲਟਾ ਵੈਰੀਐਂਟ ਦੇ ਤੌਰ ਤੇ ਵੇਖਿਆ ਗਿਆ। ਉੱਥੇ ਹੀ ਹੁਣ ਦੇਸ਼ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਵੱਲੋਂ ਜਿੱਥੇ ਆਕਲੈਂਡ ਵਿੱਚ ਸੱਤ ਦਿਨਾਂ ਦੀ ਤਾਲਾਬੰਦੀ ਕੀਤੀ ਗਈ ਸੀ ਉੱਥੇ ਹੀ ਦੂਜੇ ਸ਼ਹਿਰਾਂ ਵਿੱਚ ਵੀ ਹੁਣ ਤਿੰਨ ਦਿਨਾਂ ਦੀ ਤਾਲਾਬੰਦੀ ਕੀਤੇ ਜਾਣ ਦੇ ਹੁਕਮ ਲਾਗੂ ਕੀਤੇ ਗਏ ਹਨ।

ਜਿਸ ਸਦਕਾ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਹੁਣ ਜਿੱਥੇ ਆਕਲੈਂਡ ਵਿੱਚ ਸੱਤ ਦਿਨਾਂ ਦਾ ਲਾਕਡਾਊਨ ਰਹੇਗਾ, ਉਥੇ ਹੀ ਬਾਕੀ ਦੇਸ਼ ਵਿੱਚ ਤਿੰਨ ਦਿਨਾਂ ਲਈ ਤਾਲਾਬੰਦੀ ਕਰ ਦਿੱਤੀ ਗਈ ਹੈ। ਜਿੱਥੇ ਲੋਕਾਂ ਨੂੰ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਦੇਸ਼ ਅੰਦਰ ਸਾਰੇ ਸਕੂਲ-ਕਾਲਜ ਵੀ ਬੰਦ ਰਹਿਣਗੇ। ਦੇਸ਼ ਵਿਚ ਲਗਭਗ 20 ਫ਼ੀਸਦੀ ਆਬਾਦੀ ਦਾ ਟੀਕਾਕਰਨ ਵੀ ਪੂਰੀ ਤਰਾਂ ਕੀਤਾ ਗਿਆ ਹੈ।