ਅਚਾਨਕ ਹੁਣ ਅੰਤਰਾਸ਼ਟਰੀ ਉਡਾਣਾਂ ਬਾਰੇ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਲੱਗੀ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਜਿਥੇ ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਸਰਕਾਰ ਵੱਲੋਂ ਮਾਰਚ ਵਿੱਚ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਾਰੇ ਦੇਸ਼ਾਂ ਵੱਲੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਉਥੇ ਹੀ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੁਝ ਖਾਸ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੰਸੀ ਦੇ ਹਾਲਾਤਾਂ ਵਿਚ ਯਾਤਰੀਆਂ ਨੂੰ ਪਹੁੰਚਣ ਵਿਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤ ਵਿੱਚ ਵੀ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੈਰੀਐਟ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।

ਪਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਇਨ੍ਹਾਂ ਉਡਾਨਾਂ ਨੂੰ ਸਾਰੇ ਦੇਸ਼ਾਂ ਵੱਲੋਂ ਹੌਲੀ-ਹੌਲੀ ਕਰੋਨਾ ਦੀਆਂ ਹਦਾਇਤਾਂ ਦੇ ਨਾਲ ਸ਼ੁਰੂ ਕਰ ਦਿੱਤਾ ਗਿਆ,ਭਾਰਤ ਵਿੱਚ ਵੀ ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਨਾਂ ਉਪਰ 31 ਅਕਤੂਬਰ ਤੱਕ ਲਈ ਪਾਬੰਦੀਆਂ ਲਗਾਈਆਂ ਗਈਆਂ ਸਨ। ਹੁਣ ਅਚਾਨਕ ਅੰਤਰਰਾਸ਼ਟਰੀ ਉਡਾਨਾਂ ਬਾਰੇ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਇਹ ਪਾਬੰਦੀ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਸੀਏ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਉਡਾਣ ਉਪਰ ਲਗਾਈ ਗਈ ਪਾਬੰਦੀ ਨੂੰ ਵਧਾ ਦਿੱਤਾ ਗਿਆ ਹੈ।

ਜਿਸ ਕਾਰਨ ਹੁਣ ਇਹ ਪਾਬੰਦੀ ਇੱਕ ਮਹੀਨਾ ਹੋਰ ਅੱਗੇ ਕਰ ਦਿੱਤੀ ਗਈ ਹੈ, ਜੋ ਕਿ 30 ਨਵੰਬਰ ਤੱਕ ਜਾਰੀ ਰਹੇਗੀ। ਸਰਕਾਰ ਵੱਲੋਂ ਪਿਛਲੇ ਸਾਲ ਮਈ 2020 ਵਿੱਚ ਕੁਝ ਖਾਸ ਸਮਝੌਤਿਆਂ ਦੇ ਤਹਿਤ ਹੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਜਿਨ੍ਹਾਂ ਨੂੰ ਅਜੇ ਤੱਕ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਭਾਰਤ ਵਿੱਚ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹੀ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕੀਤਾ ਗਿਆ ਸੀ।

ਭਾਰਤ ਵਿਚ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਸ ਪਾਬੰਦੀ ਨੂੰ ਅੱਗੇ ਵਧਾ ਦਿੱਤਾ ਗਿਆ ਹੈ ਅਤੇ 30 ਨਵੰਬਰ ਤੱਕ ਇਹ ਪਾਬੰਦੀ ਲਗਾਤਾਰ ਜਾਰੀ ਰਹੇਗੀ। ਉੱਥੇ ਹੀ ਕਰੋਨਾ ਪਾਬੰਦੀਆਂ ਦੇ ਨਾਲ ਹੀ ਯਾਤਰੀਆਂ ਨੂੰ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਜਿਸ ਵਿੱਚ ਯਾਤਰੀਆਂ ਦਾ ਟੀਕਾਕਰਨ ਹੋਇਆ ਹੋਵੇ ਅਤੇ ਉਡਾਣ ਭਰਨ ਤੋਂ ਪਹਿਲਾਂ ਹੋਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਵੀ ਲਾਜ਼ਮੀ ਕੀਤੀ ਗਈ ਹੈ।