ਅਚਾਨਕ ਹੁਣ ਇਸ ਦੇਸ਼ ਨੇ ਅੰਤਰਾਸ਼ਟਰੀ ਯਾਤਰੀਆਂ ਲਈ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਸੀ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਸਨ। ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਕੁਝ ਖਾਸ ਉਡਾਨਾਂ ਨੂੰ ਵੀ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੰਸੀ ਦੇ ਹਾਲਾਤਾਂ ਵਿਚ ਯਾਤਰੀਆਂ ਨੂੰ ਮੁਸ਼ਕਲ ਪੇਸ਼ ਨਾ ਆ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਉੱਥੇ ਮੁੜ ਤੋਂ ਸਾਰੇ ਦੇਸ਼ਾ ਵੱਲੋ ਹੋਲੀ ਹੋਲੀ ਉਡਾਨਾਂ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਢਿੱਲ ਦੇ ਦਿੱਤੀ ਗਈ ਹੈ।

ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਰੋਕ ਲਗਾਈ ਹੋਈ ਸੀ। ਹੁਣ ਇਸ ਦੇਸ਼ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬ੍ਰਿਟਿਸ਼ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਅਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਇਕਾਂਤ-ਵਾਸ ਕੀਤਾ ਜਾ ਰਿਹਾ ਸੀ।

ਉਥੇ ਹੀ ਹੁਣ ਕੋਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬ੍ਰਿਟੇਨ ਸਰਕਾਰ ਵੱਲੋਂ ਵੀ ਨਰਮ ਰਵਈਆ ਅਪਣਾਇਆ ਗਿਆ ਹੈ ਅਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਕਾਂਤ ਵਾਸ ਤੋਂ ਛੋਟ ਦੇ ਦਿੱਤੀ ਹੈ। ਜਿਸ ਦੀ ਜਾਣਕਾਰੀ ਭਾਰਤ ਵਿੱਚ ਤੈਨਾਤ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਵੱਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਆਖਿਆ ਹੈ ਕਿ ਭਾਰਤ ਸਰਕਾਰ ਵੱਲੋਂ ਪਿਛਲੇ ਮਹੀਨੇ ਤੋਂ ਕੀਤੇ ਜਾ ਰਹੇ ਸਹਿਯੋਗ ਲਈ ਬ੍ਰਿਟੇਨ ਸਰਕਾਰ ਵੱਲੋਂ ਧੰਨਵਾਦ ਕੀਤਾ ਗਿਆ ਹੈ।

ਬ੍ਰਿਟਿਸ਼ ਸਰਕਾਰ ਨੂੰ ਉਸ ਸਮੇਂ ਝੁਕਣਾ ਪਿਆ ਹੈ ਜਦੋਂ ਕੇਂਦਰ ਸਰਕਾਰ ਵੱਲੋਂ ਉਸ ਨੂੰ ਕਰਾਰਾ ਜਵਾਬ ਦਿੱਤਾ ਗਿਆ ਹੈ। ਬ੍ਰਿਟੇਨ ਵੱਲੋਂ ਹੁਣ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਇਕਾਂਤ ਵਾਸ ਤੋਂ ਛੋਟ 11 ਅਕਤੂਬਰ ਤੋਂ ਦਿੱਤੀ ਜਾ ਰਹੀ ਹੈ। ਉਥੇ ਹੀ ਭਾਰਤ ਆਉਣ ਵਾਲੇ ਯਾਤਰੀਆਂ ਲਈ ਬ੍ਰਿਟੇਨ ਸਰਕਾਰ ਵੱਲੋਂ ਮੰਜ਼ੂਰਸ਼ੁਦਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ।