ਅਚਾਨਕ 21 ਜੁਲਾਈ ਤੱਕ ਲਈ ਇਹਨਾਂ ਅੰਤਰਾਸ਼ਟਰੀ ਫਲਾਈਟਾਂ ਬਾਰੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਪਿਛਲੇ ਸਾਲ ਮਾਰਚ ਤੋਂ ਅੰਤਰ-ਰਾਸ਼ਟਰੀ ਹਵਾਈ ਉਡਾਨਾਂ ਨੂੰ ਕਰੋਨਾ ਦੇ ਚਲਦੇ ਹੋਏ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਕੁਝ ਖਾਸ ਸਮਝੌਤਿਆਂ ਦੇ ਤਹਿਤ ਹੀ ਕੁਝ ਦੇਸ਼ਾਂ ਲਈ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੰਸੀ ਹਾਲਾਤਾਂ ਵਿਚ ਯਾਤਰੀ ਸਫ਼ਰ ਕਰ ਸਕਣ। ਇਸ ਸਾਲ ਦੇ ਵਿਚਕਾਰ ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਫਿਰ ਤੋਂ ਤਾਲਾਬੰਦੀ ਕੀਤੀ ਗਈ ਅਤੇ ਭਾਰਤ ਵਿਚ ਵੱਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ।

ਹੁਣ ਅਚਾਨਕ 21 ਜੁਲਾਈ ਤੋਂ ਇਹਨਾਂ ਅੰਤਰਰਾਸ਼ਟਰੀ ਫਲਾਈਟ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਕਈ ਦੇਸਾਂ ਵੱਲੋਂ ਪਾਬੰਦੀ ਲਗਾਈ ਗਈ ਸੀ ਉਨ੍ਹਾਂ ਵਿੱਚ ਯੂ ਏ ਈ ਵੀ ਸ਼ਾਮਲ ਸੀ। ਜਿਸ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਅਣਮਿਥੇ ਸਮੇਂ ਲਈ ਰੋਕ ਲਗਾਈ ਗਈ ਸੀ। ਉਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ 23 ਜੂਨ ਤੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਦੀ ਆਸ ਵਿਖਾਈ ਦਿੱਤੀ ਜਾ ਰਹੀ ਸੀ।

ਪਰ ਕਰੋਨਾ ਦੇ ਨਵੇਂ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਜਿਹਾ ਸੰਭਵ ਨਹੀਂ ਹੋ ਸਕਿਆ। ਉੱਥੇ ਹੀ ਹੁਣ ਭਾਰਤ ਤੋਂ ਸੰਯੁਕਤ ਅਰਬ ਅਮੀਰਾਤ ਆਉਣ ਵਾਲੀਆਂ ਉਡਾਣਾਂ ਤੇ 21 ਜੁਲਾਈ ਤੱਕ ਲਈ ਰੋਕ ਲਗਾਉਣ ਦਾ ਐਲਾਨ ਕਰ ਦਿਤਾ ਗਿਆ ਹੈ। ਨੋਟਿਸ ਇਸ ਵਿੱਚ ਸਾਫ਼ ਕਿਹਾ ਗਿਆ ਹੈ ਕਿ ਕਾਰਗੋ, ਵਪਾਰਕ ਅਤੇ ਚਾਰਟਰਡ ਉਡਾਨਾਂ ਨੂੰ ਇਸ ਪਾਬੰਦੀ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਭਾਰਤ ਤੋਂ ਇਲਾਵਾ 13 ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾਈ ਗਈ ਹੈ।

ਜਿਨ੍ਹਾਂ ਵਿਚ ਸ਼੍ਰੀਲੰਕਾ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸਾਊਥ ਅਫਰੀਕਾ , ਜ਼ਾਮਬੀਆ, ਨਾਮੀਬੀਆ, ਸਿਏਰਾ ਲਿਓਨ, ਲਾਈਬੇਰੀਆ, ਯੁਗਾਂਡਾ, ਡੈਮੋਕਰੇਟਿਕ ਰਿਪਬਲਿਕ ਆਫ ਕਾਗੋ, ਵੀਅਤਨਾਮ ਆਦਿ ਸ਼ਾਮਲ ਹਨ। ਭਾਰਤ ਸਮੇਤ 14 ਦੇਸ਼ਾਂ ਤੋਂ ਫਲਾਈਟਾਂ 21 ਜੁਲਾਈ 2021 ਦੀ ਰਾਤ 23:59 ਵਜੇ ਤੱਕ ਮੁਅੱਤਲ ਰਹਿਣਗੀਆਂ। ਇਸ ਬਾਰੇ ਜਾਣਕਾਰੀ ਸੰਯੁਕਤ ਅਰਬ ਅਮੀਰਾਤ ਦੀ ਜਰਨਲ ਸਿਵਲ ਐਵੀਏਸ਼ਨ ਅਥਾਰਿਟੀ ਵੱਲੋਂ ਦਿੱਤੀ ਗਈ ਹੈ।