ਆਈ ਤਾਜ਼ਾ ਵੱਡੀ ਖਬਰ
ਸਾਰੀ ਦੁਨੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਈ ਹੈ, ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਅਤੇ ਟੈਸਟਾਂ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ। ਪਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਸਰਕਾਰਾਂ ਵੱਲੋਂ ਜਿਥੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉੱਥੇ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ ਅਤੇ ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਅਤੇ ਯਾਤਰੀਆਂ ਉੱਪਰ ਵੀ ਰੋਕ ਲਗਾਈ ਜਾ ਰਹੀ ਹੈ। ਜਿੱਥੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਮੁੜ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਹੁਣ ਅਚਾਨਕ 21 ਸਤੰਬਰ ਤੱਕ ਲਈ ਇੱਥੇ ਤਾਲਾਬੰਦੀ ਦਾ ਐਲਾਨ ਹੋ ਗਿਆ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ ਜਿਸ ਨੂੰ ਦੇਖਦੇ ਹੋਏ ਉਨ੍ਹਾਂ ਦੇਸ਼ ਦੀਆਂ ਸਰਕਾਰਾਂ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ ਸ਼੍ਰੀਲੰਕਾ ਵਿਚ ਵੀ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿੱਥੇ ਦੇਸ਼ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ 21 ਸਤੰਬਰ ਤੱਕ ਲਈ ਤਾਲਾਬੰਦੀ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ।
ਸ਼੍ਰੀਲੰਕਾ ਵਿਚ 20 ਅਗਸਤ ਤੋਂ ਤਾਲਾਬੰਦੀ ਸ਼ੁਰੂ ਕਰ ਦਿੱਤੀ ਗਈ ਸੀ। ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਹੀ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੀ ਪ੍ਰਧਾਨਗੀ ਵਿੱਚ ਕੋਵਿਡ ਟਾਸਕ ਫੋਰਸ ਦੀ ਬੈਠਕ ਕੀਤੀ ਗਈ ਹੈ ਜਿਸ ਦੌਰਾਨ ਤਾਲਾਬੰਦੀ ਨੂੰ ਅਗੇ ਵਧਾਉਣ ਦਾ ਫੈਸਲਾ ਲਾਗੂ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਹੁਣ ਸ਼੍ਰੀਲੰਕਾ ਨੇ ਕੋਵਿਡ-19 ਤਾਲਾਬੰਦੀ ਦੀ ਮਿਆਦ ਨੂੰ 21 ਸਤੰਬਰ ਤੱਕ ਵਧਾ ਦਿੱਤਾ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਉਥੇ ਹੀ ਦੇਸ਼ ਵਿਚ 21 ਸਤੰਬਰ ਸਵੇਰੇ 4 ਵਜੇ ਤੱਕ ਹੁਣ ਕਰਫ਼ਿਊ ਜਾਰੀ ਰਹੇਗਾ। ਸਰਕਾਰ ਵੱਲੋਂ ਤਾਲਾਬੰਦੀ ਵਿੱਚ ਇਹ ਵਾਧਾ ਕਰੋਨਾ ਦੇ ਕੇਸਾਂ ਨੂੰ ਕਾਬੂ ਕਰਨ ਲਈ ਕੀਤਾ ਗਿਆ ਹੈ।
Previous Postਹੁਣ ਪੰਜਾਬ ਚ ਇਥੇ ਲਈ ਹੋ ਗਿਆ ਇਹ ਨਵਾਂ ਸਰਕਾਰੀ ਹੁਕਮ ਲਾਗੂ , ਜਨਤਾ ਚ ਖੁਸ਼ੀ
Next Postਅਚਾਨਕ ਵਿਆਹਾਂ ਸ਼ਾਦੀਆਂ ਵਾਲਿਆਂ ਲਈ ਪੰਜਾਬ ਚ ਇਥੇ ਹੋ ਗਿਆ ਇਹ ਵੱਡਾ ਐਲਾਨ – ਹੋ ਜਾਵੋ ਹੁਣ ਸਾਵਧਾਨ