ਅਚਾਨਕ 6 ਸਤੰਬਰ ਸਵੇਰੇ 4 ਵਜੇ ਤੱਕ ਲਈ ਤਾਲਾਬੰਦੀ ਦਾ ਇਥੇ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਵਿਸ਼ਵ ਵਿਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਬਹੁਤ ਸਾਰੇ ਦੇਸ਼ ਮੁੜ ਤੋਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਕਈ ਦੇਸ਼ਾਂ ਵਿੱਚ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ ਜਿਸ ਕਾਰਨ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕੀਤੇ ਜਾਣ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਸਾਰੇ ਦੇਸ਼ਾਂ ਵਿੱਚ ਜਿੱਥੇ ਇਸ ਕਰੋਨਾ ਨੂੰ ਠੱਲ੍ਹ ਪਾਉਣ ਲਈ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਅਤੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਕਰੋਨਾ ਦੇ ਨਵੇਂ ਵੈਰੀਐਂਟ ਵੀ ਸਾਹਮਣੇ ਆ ਰਹੇ ਹਨ ਜਿਸ ਨਾਲ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਕੁਝ ਦੇਸ਼ਾ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ ਉਨ੍ਹਾਂ ਵਿਚੋਂ ਆਉਣ ਵਾਲੇ ਯਾਤਰੀਆਂ ਦੇ ਜ਼ਰੀਏ ਕੇਸਾਂ ਵਿੱਚ ਵਾਧਾ ਹੋ ਸਕੇ। ਹੁਣ ਅਚਾਨਕ 6 ਸਤੰਬਰ ਸਵੇਰੇ 4 ਵਜੇ ਤੱਕ ਲਈ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਲੰਕਾ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ 20 ਅਗਸਤ ਤੋਂ ਕਰੋਨਾਂ ਦੇ ਵਾਧੇ ਨੂੰ ਰੋਕਣ ਵਾਸਤੇ ਦਸ ਦਿਨਾਂ ਦੀ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਉੱਥੇ ਹੀ ਬੁਧਵਾਰ ਨੂੰ 200 ਲੋਕਾਂ ਦੀ ਇਸ ਕਰੋਨਾ ਕਾਰਨ ਹੋਈ ਮੌਤ ਤੋਂ ਬਾਅਦ ਸ੍ਰੀਲੰਕਾ ਸਰਕਾਰ ਵੱਲੋ ਤਾਲਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ ਜੋ ਸੋਮਵਾਰ 6 ਸਤੰਬਰ ਨੂੰ ਤੜਕੇ 4 ਵਜੇ ਤੱਕ ਜਾਰੀ ਰਹਿਣਗੇ। ਇਸ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਵੱਲੋਂ ਕੀਤਾ ਗਿਆ ਹੈ।

ਉੱਥੇ ਹੀ ਸਿਹਤ ਮੰਤਰੀ ਰਾਮਬੁੱਕਵੇਲਾ ਵੱਲੋਂ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਉੱਚ ਪੱਧਰੀ ਬੈਠਕ ਕੀਤੇ ਜਾਣ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਜਿਸ ਵਿਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ 6 ਸਤੰਬਰ ਤੱਕ ਤਾਲਾਬੰਦੀ ਜਾਰੀ ਰੱਖਣ ਦੇ ਆਦੇਸ਼ ਦੇ ਦਿੱਤੇ ਗਏ ਹਨ।